
ਫਗਵਾੜਾ (ਰਮੇਸ਼ ਸਰੋਆ): ਕੇਂਦਰ ਸਰਕਾਰ ਦੇ ਅਧੀਨ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਖੇਡਾਂ ਦੇ ਨਾਲ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਲ ਪ੍ਰੇਰਿਤ ਕਰਨ ਦੇ ਮੰਤਵ ਨੂੰ ਲੈ ਕੇ ਕੰਮ ਕਰ ਰਹੀ ਸੰਸਥਾ ਨਹਿਰੂ ਯੁਵਾ ਕੇਂਦਰ ਦੀ ਜਿਲ•ਾ ਕਪੂਰਥਲਾ ਇਕਾਈ ਵਲੋਂ ਅੱਜ ਸੰਵਿਧਾਨ ਦਿਵਸ ਮੌਕੇ ਪਿੰਡ ਜਗਪਾਲਪੁਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਲ•ਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰੀ ਦੀ ਦੇਖਰੇਖ ਵਿਚ ਯੂਥ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਫਗਵਾੜਾ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਮੁੱਖ ਬੁਲਾਰੇ ਵਜੋਂ ਸਮਾਜ ਸੇਵਕ ਜਸਵੀਰ ਮਾਹੀ ਨੇ ਸ਼ਿਰਕਤ ਕੀਤੀ। ਉਹਨਾਂ ਹਾਜਰੀਨ ਨੂੰ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਤੋਂ ਇਲਾਵਾ ਇਸ ਵਿਚ ਦਰਜ ਹਰ ਨਾਗਰਿਕ ਦੇ ਕਰਤੱਵ ਅਤੇ ਅਧਿਕਾਰਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਰਪੰਚ ਬਬਿਤਾ ਮਾਹੀ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਵਿਧਾਨ ਪ੍ਰਤੀ ਨੌਜਵਾਨਾ ਨੂੰ ਜਾਗਰੁਕ ਕਰਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਯੂਥ ਲੀਡਰ ਜਗਜੀਵਨ ਕੁਮਾਰ ਨੇ ਵੀ ਭਾਰਤੀ ਸੰਵਿਧਾਨ ਪ੍ਰਤੀ ਆਪਣੇ ਵਢਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕੁਲਦੀਪ, ਰਾਜ ਮੱਟੂ, ਹਰਪ੍ਰੀਤ ਮੱਲ, ਹੈੱਪੀ, ਰਾਜਨ ਆਦਿ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਹਾਜਰ ਸਨ।