ਜਲੰਧਰ ਸੀਟ ਨੂੰ ਲੈ ਕੇ ਕੇਬੀਨੇਟ ਮੰਤਰੀ ਬਲਕਾਰ ਸਿੰਘ ਦਾ ਆਇਆ ਬਿਆਨ

ਜਲੰਧਰ ਸੀਟ ਨੂੰ ਲੈ ਕੇ ਕੇਬੀਨੇਟ ਮੰਤਰੀ ਬਲਕਾਰ ਸਿੰਘ ਦਾ ਆਇਆ ਬਿਆਨ

ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਮੀਡਿਆ ਦੇ ਰੂਬਰੂ ਹੋ ਕੇ ਦੱਸਿਆ ਕਿ CM ਮਾਨ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਨੇ ਕਿ ਪਾਰਟੀ ਦੇ ਕੰਮਾਂ ਨੂੰ ਘਰਾਂ ਘਰਾਂ ਤੱਕ ਪਹੁੰਚਾਇਆ ਜਾਵੇ। 

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੈਬਿਨੇਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪਾਰਟੀ ਜਲੰਧਰ ਸੀਟ ਤੋਂ ਉਮੀਦਵਾਰ ਨੂੰ ਜਲਦ ਹੀ ਮੈਦਾਨ ਵਿਚ ਉਤਾਰੇਗੀ। ਪਾਰਟੀ ਦੀ ਇਸ ਤੇ ਪੂਰੀ ਤਿਆਰੀ ਚੱਲ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੇ ਨਾਮ ਉੱਪਰ ਚੱਲ ਰਹੀ ਚਰਚਾ ਨੂੰ ਲੈ ਕੇ ਉਹਨਾਂ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ। ਜੇਕਰ ਪਾਰਟੀ ਉਹਨਾਂ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਪਾਰਟੀ ਦਾ ਹੀ ਫੈਸਲਾ ਹੋਵੇਗਾ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆ ਕੇ ਪਾਰਟੀ ਅਹੁਦੇਦਾਰਾਂ ਨੂੰ ਕੰਮ ਕਰਨ ਦੇ ਨਿਰਦੇਸ਼ ਦੇ ਕੇ ਗਏ ਸਨ ਅਤੇ ਪਾਰਟੀ ਦੇ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ ਜਾਣਗੀਆਂ। ਇਸਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੇ ਪਾਰਟੀ ਛੱਡਣ ਦੇ ਮੁਦੇ ਤੇ ਉਹਨਾਂ ਕਿਹਾ ਕਿ ਦੋਨਾਂ ਦੇ ਜਾਣ ਤੋਂ ਪਾਰਟੀ ਨੂੰ ਕੋਈ ਵੀ ਫਰਕ ਨਹੀਂ ਪਿਆ ਹੈ।