ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਸ੍ਰੀ ਆਨੰਦਪੁਰ ਸਾਹਿਬ ਹੋਏ ਨਤਮਸਤਕ, ਦੇਖੋ ਵੀਡਿਓ

ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਸ੍ਰੀ ਆਨੰਦਪੁਰ ਸਾਹਿਬ ਹੋਏ ਨਤਮਸਤਕ, ਦੇਖੋ ਵੀਡਿਓ

ਆਨੰਦਪੁਰ ਸਾਹਿਬ/ਸੰਦੀਪ : ਕੌਮੀ ਤਿਉਹਾਰ ਹੋਲੇ ਮਹੱਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰੂ ਸਾਹਿਬ ਦੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਅਤੇ ਨਗਰ ਕੀਰਤਨ ਤੋਂ ਉਪਰੰਤ ਸ਼ੁਰੂ ਹੋ ਗਿਆ। ਜਿਸ ਵਿਚ ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤ-ਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀ ਹੈ, ਦੱਸਣਯੋਗ ਹੈ ਕਿ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ  ਸਿੰਘ ਮਾਨ ਆਪਣੇ ਪਤਨੀ ਸਮੇਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਰਸ ਵੀ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਵਿਧਾਇਕ ਸ. ਹਰਜੋਤ ਸਿੰਘ ਬੈਂਸ ਸਿਖਿਆ ਮੰਤਰੀ  ਨੇ ਜਿਥੇ ਇਸ ਤਿਉਹਾਰ ਦੀ ਵਧਾਈ ਦਿੱਤੀ ਉਥੇ ਹੀ ਵਿਰੋਧੀਆਂ ਬਾਰੇ ਵੀ ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਤੇ ਵੀ ਤੰਗ ਕਸੇ। ਹੁਣ ਉਹਨਾਂ ਨੇ ਸ੍ਰੀ ਅੰਮ੍ਰਿਤਸਰ ਵਿਖੇ ਜੀ-20 ਸੰਮੇਲਨ ਨੂੰ ਲੇ ਕੇ ਵੀ ਗੱਲ ਕੀਤੀ । ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਬਾਰੇ ਕਿਹਾ ਤੇ ਕਿਹਾ, ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਮੌਕੇ ਸਾਰੇ ਜ਼ਰੂਰਤ ਦੇ ਪ੍ਰਬੰਧ ਕੀਤੇ ਗਏ ਹਨ।