ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਤੋਂ ਪਹਿਲਾਂ ਸਰਕਾਰ ਐਕਸ਼ਨ ਮੋਡ 'ਚ, ਦੇਖੋ ਵੀਡਿਓ

ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਤੋਂ ਪਹਿਲਾਂ ਸਰਕਾਰ ਐਕਸ਼ਨ ਮੋਡ 'ਚ, ਦੇਖੋ ਵੀਡਿਓ

ਸੰਗਰੂਰ : ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਮੰਗਾਂ ਨੂੰ ਲੈ ਕੇ ਸਮੇਂ ਸਮੇਂ ਉੱਤੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਬੀਤੇ ਸਮੇਂ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਇੱਕ ਵੱਡਾ ਸੰਘਰਸ਼ ਕੀਤਾ ਗਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਇੱਕ ਸਾਲ ਤੋਂ ਬਾਅਦ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕੀਤਾ ਗਿਆ ਸੀ।  ਹੁਣ ਫਿਰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਜਾਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਲੈ ਕੇ ਹਰਿਆਣਾ ਪ੍ਰਸ਼ਾਸਨ ਪੱਬਾਂ ਭਾਰ ਹੋ ਚੁੱਕਾ ਹੈ।

ਹਰਿਆਣਾ ਪ੍ਰਸ਼ਾਸਨ ਵੱਲੋਂ ਖਨੌਰੀ ਬਾਰਡਰ ਤੇ ਬੈਰੀਗੇਟ ਪੱਥਰ ਅਤੇ ਲੋਹੇ ਦੀ ਕੰਟੀਨਰ ਵੀ ਰੱਖ ਦਿੱਤੇ ਹਨ ਤਾਂ ਜੋ ਖਨੋਰੀ ਬਾਰਡਰ ਤੋਂ ਹਰਿਆਣੇ ਵੱਲ ਕੂਚ ਕਰਨਾ ਔਖਾ ਹੋਵੇਗਾ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਜੋ ਕੇਂਦਰ ਸਰਕਾਰ ਨੇ ਸਾਡੇ ਨਾਲ ਵਾਅਦੇ ਕੀਤੇ ਸੀ, ਉਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਦੁਬਾਰਾ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਫਿਰ ਇੱਕ ਵੱਡਾ ਸੰਘਰਸ਼ ਕੀਤਾ ਜਾਵੇਗਾ। 

ਦੂਜੇ ਪਾਸੇ ਹਰਿਆਣੇ ਦੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਲੱਗ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਾਤ ਵਿੱਚ ਹਰਿਆਣਾ ਪ੍ਰਸ਼ਾਸਨ ਐਂਟਰੀ ਨਹੀਂ ਕਰਨ ਦੇਵੇਗਾ ਕਿਉਂਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਦਿਨ ਪ੍ਰਤੀ ਦਿਨ ਚੌਕਸੀ ਵਧਾਈ ਜਾ ਰਹੀ ਹੈ ਅਤੇ ਬੈਰੀਗੇਟਿੰਗ ਵੀ ਵਧਾ ਦਿੱਤੀ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ ਦਾਤਾ ਸਿੰਘ ਵਾਲਾ ਤੋਂ 8 ਕਿਲੋਮੀਟਰ ਅਗਲੇ ਪਾਸੇ  ਉਝਾਣਾ ਨਹਿਰ ਤੇ ਵੀ ਹਰਿਆਣਾ ਪ੍ਰਸ਼ਾਸਨ ਵੱਡੀ ਬੈਰੀਗੇਟਿੰਗ ਕਰਨਗੇ  ਜਿਸ ਨਾਲ ਕਿਸਾਨ ਕਿਸੇ ਵੀ ਹਾਲਾਤ ਨਾਲ ਅੱਗੇ ਨਾ ਜਾ ਸਕਣ ।