ਹੁਸ਼ਿਆਰਪੁਰ: ਲੁੱਟ ਦੀ ਖੌਫਨਾਕ ਵਾਰਦਾਤ ਦੌਰਾਨ 2 ਬੱਚਿਆਂ ਦੀ ਮੌਤ, ਦੇਖੋ ਵੀਡਿਓ

ਹੁਸ਼ਿਆਰਪੁਰ: ਲੁੱਟ ਦੀ ਖੌਫਨਾਕ ਵਾਰਦਾਤ ਦੌਰਾਨ 2 ਬੱਚਿਆਂ ਦੀ ਮੌਤ, ਦੇਖੋ ਵੀਡਿਓ

ਟਾਂਡਾ ਉੜਮੁੜ/ਅਨਿਕੇਤ : ਟਾਂਡਾ ’ਚ ਅੱਜ ਦੇਰ ਸ਼ਾਮ ਇਕ ਲੁੱਟ ਦੀ ਵੱਡੀ ਵਾਰਦਾਤ ਦੌਰਾਨ ਹੋਈ ਸੜਕ ਦੁਰਘਟਨਾ ਵਿਚ ਦੋ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ । ਇਹ ਘਟਨਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਵੇਲੇ ਵਾਪਰੀ ਜਦੋਂ ਇਕ ਔਰਤ ਪ੍ਰਭਜੀਤ ਕੌਰ ਆਪਣੇ ਦੋ ਬੱਚਿਆਂ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆ ਰਹੀ ਸੀ ਕਿ ਪਿੱਛਿਓਂ ਆ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਜਿਵੇਂ ਹੀ ਔਰਤ ਕੋਲੋ ਪਰਸ ਖੋਹਿਆ ਤਾਂ ਔਰਤ ਦੀ ਸਕੂਟਰੀ ਅੱਗੇ ਜਾ ਰਹੀ ਟਰੈਕਟਰ ਟਰਾਲੀ ਵਿਚ ਜਾ ਟਕਰਾਈ, ਜਿਸ ਕਾਰਨ ਪਿੱਛੇ ਬੈਠੇ ਬੱਚੇ ਗੁਰਭੇਜ ਸਿੰਘ ਜਿਸਦੀ ਉਮਰ 6 ਸਾਲ ਤੇ ਗਗਨਦੀਪ ਕੌਰ ਜਿਸਦੀ ਉਮਰ 21 ਸਾਲ ਦੀ ਮੌਕੇ ’ਤੇ ਮੌਤ ਹੋ ਗਈ ।

ਲਾਸ਼ਾਂ ਨੂੰ ਟਾਂਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ । ਇਸ ਲੁੱਟ ਦੀ ਵਾਰਦਾਤ ਦਾ ਪਤਾ ਚਲਦਿਆਂ ਡੀਐਸਪੀ ਟਾਂਡਾ ਕੁਲਵੰਤ ਸਿੰਘ ਤੇ ਐਸਐਚੳ ਟਾਂਡਾ ਮਲਕੀਅਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ’ਤੇ ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ।