ਪੰਜਾਬ : ਕਾਰ ਤੇ ਮੋਟਰਸਾਈਕਲ ਦੀ ਟੱਕਰ, 3 ਦੀ ਮੌਤ, ਦੇਖੇਂ ਵੀਡਿਓ

ਪੰਜਾਬ : ਕਾਰ ਤੇ ਮੋਟਰਸਾਈਕਲ ਦੀ ਟੱਕਰ, 3 ਦੀ ਮੌਤ, ਦੇਖੇਂ ਵੀਡਿਓ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਕੋਟ ਈਸੇ ਖਾ ਰੋਡ ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਤਿੰਨ ਦੀ ਮੌਤ ਹੋ ਗਈ, ਇਕ ਗੰਭੀਰ ਜਖਮੀ ਹੋ ਗਿਆ। ਮੋਟਰਸਾਇਕਲ ਸਵਾਰ ਦੋ ਸਕੇ ਭਰਾਵਾਂ ਲਵਪ੍ਰੀਤ ਅਤੇ ਗੁਰਜੰਟ ਦੀ ਅਤੇ ਰਿਸ਼ਤੇਦਾਰ ਲਖਵਿੰਦਰ ਦੀ ਮੌਤ ਹੋ ਗਈ ਅਤੇ ਇਕ ਜਸ਼ਨਦੀਪ ਗੰਭੀਰ ਜਖਮੀ ਹੋ ਗਿਆ। ਉਥੇ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪਰਿਵਾਰ ਦਾ ਕੁਛ ਨਹੀਂ ਰੇਹ ਗੀਆ ਅਤੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ।

ਜਾਣਕਾਰੀ ਦਿੰਦਿਆਂ ਏ ਐਸ ਆਈ ਲਖਵੀਰ ਸਿੰਘ ਨੇ ਦੱਸਿਆ ਕਿ ਜ਼ਨਦੀਪ ਸਿੰਘ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਲਖਵਿੰਦਰ ਸਿੰਘ ਪਿੰਡ ਲਹੁਕਾ ਖੁਰਦ ਜੋ ਆਪਣੇ ਮੋਟਰਸਾਇਕਲ ਸੀ.ਡੀ ਡੀਲਕਸ ਤੇ ਸਵਾਰ ਹੋ ਕੇ ਤਲਵੰਡੀ ਮੰਗੇ ਖਾਂ ਤੋਂ ਆਪਣੇ ਪਿੰਡ ਲਹੁਕਾ ਖੁਰਦ ਨੂੰ ਵਾਪਸ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਤੇਜ ਰਫਤਾਰ ਆਈ ਟਵੰਟੀ ਕਾਰ ਨਾਲ ਮੋਟਰਸਾਇਕਲ ਦੀ ਭਿਆਨਕ ਟੱਕਰ ਹੋ ਗਈ।

ਜਿਸ ਵਿੱਚ ਲਖਵਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਉਸਦੇ ਨਾਲਦੇ ਤਿੰਨ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜੀਰਾ ਵਿਖੇ ਦਾਖਲ ਕਰਵਾਇਆ ਗਿਆ। ਹਾਲਤ ਨਾਜੁਕ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ।