ਜਲੰਧਰ : ਖਾਲਿਸਤਾਨੀ ਆਗੂ ਦੀ ਗੋਲੀ ਮਾਰ ਕੇ ਹੱਤਿਆ, ਦੇਖੋ ਵੀਡਿਓ

ਜਲੰਧਰ :  ਖਾਲਿਸਤਾਨੀ ਆਗੂ ਦੀ ਗੋਲੀ ਮਾਰ ਕੇ ਹੱਤਿਆ, ਦੇਖੋ ਵੀਡਿਓ
ਜਲੰਧਰ : ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ 2022 ਵਿੱਚ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੀ ਹੱਤਿਆ ਦੀ

ਸਾਜ਼ਿਸ਼ ਰਚਣ ਦੇ ਦੋਸ਼ ਹੇਠ ਨਿੱਝਰ ਉੱਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਫਿਲੌਰ, ਜਲੰਧਰ ਦੇ ਪਿੰਡ ਭਾਰ ਸਿੰਘ ਪੁਰਾ ਦਾ ਰਹਿਣ ਵਾਲਾ ਸੀ ਅਤੇ ਕਾਫੀ ਸਮਾਂ ਪਹਿਲਾਂ ਹਰਦੀਪ ਸਿੰਘ ਨਿੱਝਰ ਆਪਣੇ ਪਰਿਵਾਰ ਸਮੇਤ ਕੈਨੇਡਾ 'ਚ ਸੈਟਲ ਹੋ ਗਿਆ ਸੀ।