ਪੰਜਾਬ : ਗੱਡੀ ਦੀ ਲੁੱਟ ਦੇ ਮਾਮਲੇ 'ਚ 4 ਗ੍ਰਿਫਤਾਰ, ਦੇਖੋ ਵੀਡਿਓ

ਪੰਜਾਬ :  ਗੱਡੀ ਦੀ ਲੁੱਟ ਦੇ ਮਾਮਲੇ 'ਚ 4 ਗ੍ਰਿਫਤਾਰ, ਦੇਖੋ ਵੀਡਿਓ

ਪੁਲਿਸ ਅਧਿਕਾਰੀ ਦਾ ਬੇਟਾ ਨਿਕਲਿਆ ਮਾਸਟਰ ਮਾਇੰਡ

ਅੰਮ੍ਰਿਤਸਰ : ਪੰਜਾਬ ਪੁਲਿਸ ਦੇ ਉੱਤੇ ਹਮੇਸ਼ਾ ਹੀ ਬਹੁਤ ਸਾਰੇ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਹਨ ਅਤੇ ਪੰਜਾਬ ਪੁਲਿਸ ਹਮੇਸ਼ਾ ਹੀ ਵਿਵਾਦਾਂ ਦੇ ਵਿੱਚ ਘਿਰਦੀ ਹੋਈ ਨਜ਼ਰ ਆਉਂਦੀ ਹੈ। ਤਾਜ਼ਾ ਮਾਮਲਾ ਹੈ, ਇੱਕ ਪੁਲਿਸ ਵਾਲੇ ਦੇ ਪੁੱਤਰ ਵੱਲੋਂ ਹੀ ਗੱਡੀ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਸ ਵੱਲੋਂ ਪਹਿਲਾਂ ਲੁੱਟਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸ ਵੱਲੋਂ ਉਸ ਵਿਅਕਤੀ ਦੇ ਨਾਲ ਕਾਫੀ ਸਾਂਡ ਗਾਡ ਵੀ ਕੀਤੀ ਗਈ। ਉਸ ਨੂੰ ਆਪਣੇ ਆਪ ਨੂੰ ਯੂਨੀਵਰਸਿਟੀ ਦਾ ਸਟੂਡੈਂਟ ਦਸਦਾ ਤੇ ਉਸ ਨਾਲ ਸ਼ਰਾਬ ਦਾ ਸੇਵਨ ਵੀ ਕੀਤਾ ਗਿਆ। ਉਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤਾਂ ਗ੍ਰਿਫਤਾਰ ਕਰ ਲਿੱਤਾ ਹੈ। ਲੇਕਿਨ ਇੱਕ ਇਹਨਾਂ ਦਾ ਸਾਥੀ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ। ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਇਹਨਾਂ ਵਿੱਚੋਂ 2 ਵਿਅਕਤੀ ਪੁਲਿਸ ਅਧਿਕਾਰੀਆਂ ਦੇ ਹੀ ਪੁੱਤਰ ਹਨ।

ਉਹਨਾਂ ਵੱਲੋਂ ਹੀ ਇਹ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਉੱਥੇ ਹੀ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਇਹਨਾਂ ਵੱਲੋਂ ਕਿਸ ਤਰ੍ਹਾਂ ਸ਼ਾਤਰ ਤਰੀਕੇ ਦੇ ਨਾਲ ਉਸ ਵਿਅਕਤੀ ਤੋਂ ਗੱਡੀ ਖੋਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਿਸ ਤਰ੍ਹਾਂ ਆਪਣੇ ਦੋਸਤੀ ਦੇ ਵਿੱਚ ਉਸ ਨੂੰ ਲਿਆ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਕਈ ਸੀਸੀਟੀਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਮੁਦਈ ਨੂੰ ਕੁੱਟਦੇ ਹੋਏ ਇਹ ਨਜ਼ਰ ਆ ਰਹੇ ਹਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਇਹ 4 ਆਰੋਪੀ ਅੰਮ੍ਰਿਤਸਰ ਦੇ ਕੋਟ ਖਾਲਸਾ ਅਤੇ ਇਸਲਾਮਾਬਾਦ ਇਲਾਕੇ ਦੇ ਰਹਿਣ ਵਾਲੇ ਹਨ। ਮਾਣਯੋਗ ਕੋਰਟ ਵਿੱਚੋਂ 4 ਦਿਨ ਦਾ ਰਿਮਾਂਡ ਹਾਸਿਲ ਕਰਕੇ ਇਹਨਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੰਜਵੇਂ ਆਰੋਪੀ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਦਿੱਤਾ ਜਾਵੇਗਾ।