ਪੰਜਾਬ : ਚੰਦਰਯਾਨ-3 ਦੀ ਕਾਮਯਾਬੀ ਤੋਂ ਬਾਅਦ ਈਸਰੋਂ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਦੇਖੋ ਵੀਡਿਓ

ਪੰਜਾਬ : ਚੰਦਰਯਾਨ-3 ਦੀ ਕਾਮਯਾਬੀ ਤੋਂ ਬਾਅਦ ਈਸਰੋਂ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਦੇਖੋ ਵੀਡਿਓ

ਅੰਮ੍ਰਿਤਸਰ : ਭਾਰਤ ਦੇ ਮਿਸ਼ਨ ਚੰਦਰਯਾਨ-3 ਦੀ ਸਫਲਤਾ ਤੋਂ ਬਾਅਦ ਦੁਨੀਆ ਇਸਰੋ ਨੂੰ ਸਲਾਮ ਕਰ ਰਹੀ ਹੈ। ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਤੋਂ ਬਾਅਦ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ ਆਪਣਾ ਕੰਮ ਕਰ ਰਹੇ ਹਨ। ਇਸ ਦੌਰਾਨ ਦੁਨੀਆ ਦੇ ਕਈ ਦੇਸ਼ਾਂ ਵਿਚਾਲੇ ਇਸਰੋ ਨਾਲ ਆਪਣੇ ਆਪ ਨੂੰ ਜੋੜਨ ਲਈ ਹੋੜ ਲੱਗੀ ਹੋਈ ਹੈ । ਭਾਰਤ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਹੈ ਜੋ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਿਆ ਹੈ, ਜਿਸ ਕਾਰਨ ਇਸ ਸਫਲਤਾ ਤੋਂ ਹਰ ਕੋਈ ਹੈਰਾਨ ਹੈ ਅਤੇ ਚੰਦਰਯਾਨ-3 ਦੀ ਕਾਮਯਾਬੀ ਤੋਂ ਇਸਰੋ ਦੇ ਮੈਂਬਰ ਸਰਦਾਰ ਮਹਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।

ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਚੰਦਰਯਾਨ-3 ਦੀ ਕਾਮਯਾਬੀ ਪੂਰੇ ਸੰਸਾਰ ਦੇ ਵਿੱਚ ਸਾਡੇ ਭਾਰਤ ਦਾ ਰੁਤਬਾ ਹੋਰ ਵੱਡਾ ਹੋਇਆ ਹੈ। ਬੜੀ ਖੁਸ਼ੀ ਦੀ ਗੱਲ ਹੈ ਅਤੇ ਇਹ ਸਾਡੇ ਲਈ ਇੱਕ ਬਹੁਤ ਵੱਡੀ ਸਫਲਤਾ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਕਿਹਾ ਕਿ ਸਿੱਖ ਯੂਥ ਨੂੰ ਭਾਰਤ ਵਿੱਚ ਰਹਿ ਕੇ ਹੀ ਉੱਚ ਵਿੱਦਿਆ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਆਪਣੀ ਸਟੇਟ ਤੇ ਆਪਣੇ ਭਾਰਤ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ। ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਭਾਰਤ ਵਿੱਚ ਹੀ ਰਹਿਣਾ ਚਾਹੀਦਾ ਹੈ।