ਪੰਜਾਬ : ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਦੇਖੋ ਵੀਡੀਓ

ਪੰਜਾਬ : ਚਾਰਾ ਲੈਣ ਗਏ 18 ਸਾਲਾਂ ਨੌਜਵਾਨ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਦੇਖੋ ਵੀਡੀਓ

ਬਟਾਲਾ : ਪੁਲਿਸ ਜਿਲੇ ਅਧੀਨ ਲੁੱਟ ਖੋਹ ਦੀਆਂ ਵਾਰਦਾਤਾਂ ਲਗਤਾਰ ਵਧਦੀਆਂ ਨਜਰ ਆ ਰਹੀਆਂ ਹਨ ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਤੋਂ ਸਾਹਮਣੇ ਆਇਆ ਹੈ ਜਿਥੇ ਦੇਰ ਦੁਪਹਿਰੇ ਹੀ ਖੇਤਾਂ ਵਿਚੋਂ ਪਸ਼ੂਆਂ ਦਾ ਚਾਰਾ ਲੈਣ ਗਏ 18 ਸਾਲਾਂ ਹਰਗੁਨ ਪ੍ਰੀਤ ਸਿੰਘ ਨੂੰ 4 ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਜਿਸ ਨੂੰ ਇਲਾਜ ਲਈ ਬਟਾਲਾ ਦੇ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ। ਓਥੇ ਹੀ ਪੁਲਿਸ ਦੁਆਰਾ ਇਸ ਘਟਨਾ 'ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਓਥੇ ਹੀ ਜ਼ਖਮੀ ਹਰਗੁਨ ਪ੍ਰੀਤ ਦੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਦੇਰ ਦੁਪਹਿਰ ਸਮੇ ਆਪਣੇ ਖੇਤਾਂ ਵਿਚੋਂ ਚਾਰਾ ਲੈਕੇ ਵਾਪਸ ਆ ਰਹੇ ਸੀ ਤਾਂ ਰਸਤੇ ਵਿਚ ਉਹਨਾਂ ਦੇਖਿਆ ਕਿ ਕੁਝ ਨੌਜਵਾਨ ਆਪਸ ਵਿਚ ਗੁਥਮ ਗੁਥਾ ਹੋ ਰਹੇ ਸੀ। ਜਿਹਨਾਂ ਵਿੱਚੋ 4 ਲੁਟੇਰਿਆਂ ਨੇ ਆਪਣੇ ਚੇਹਰੇ ਕਪੜੇ ਨਾਲ ਢੱਕੇ ਹੋਏ ਸੀ। ਜਦੋਂ ਉਹਨਾਂ ਵਲੋਂ ਆਵਾਜ ਲਗਾਈ ਗਈ ਤਾਂ ਉਹਨਾਂ ਹਰਗੁਨ ਪ੍ਰੀਤ ਨੂੰ ਲੁਟੇਰਾ ਦੇ ਗੋਲੀ ਮਾਰ ਦਿੱਤੀ ਤੇ ਉਹ ਚਾਰੋ ਲੁਟੇਰੇ ਭੱਜ ਗਏ। ਜਦੋ ਉਹਨਾਂ ਦੇਖਿਆ ਤਾਂ ਗੋਲੀ ਲੱਗਣ ਨਾਲ ਜ਼ਖਮੀ ਹੋਣ ਵਾਲਾ ਓਹਨਾ ਦਾ ਭਤੀਜਾ ਹੀ ਸੀ।

ਉਹਨਾਂ ਆਪਣੇ ਭਤੀਜੇ ਦੀ ਜਾਨ ਬਚਾਉਣ ਲਈ ਆਵਾਜ਼ ਲਗਾਉਣੀ ਸ਼ੁਰੂ ਕਰ ਦਿੱਤੀ ਤੇ ਫਿਰ ਭਤੀਜੇ ਨੂੰ ਇਲਾਜ ਲਈ ਹਸਪਤਾਲ ਲੈ ਆਏ। ਓਹਨਾ ਕਿਹਾ ਕਿ ਉਹ ਲੁਟੇਰੇ ਲੁੱਟ ਦੀ ਨੀਅਤ ਨਾਲ ਹੀ ਭਤੀਜੇ ਨੂੰ ਪਏ ਸੀ। ਓਥੇ ਹੀ ਨਿਜੀ ਹਸਪਤਾਲ ਜ਼ਖਮੀ ਦੇ ਬਿਆਨ ਦਰਜ ਕਰਨ ਪਹੁੰਚੀ। ਐਸ ਐਚ ਓ ਸੁਖਵਿੰਦਰ ਸਿੰਘ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਗੋਲੀ ਮੋਢੇ ਵਿੱਚ ਲੱਗਣ ਕਾਰਨ ਜ਼ਖਮੀ ਹੋਏ। ਹਰਗੁਨਪ੍ਰੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ। ਬਾਕੀ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।