ਪੰਜਾਬ : ਆਸ਼ਾ ਵਰਕਰਾਂ ਨੇ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਆਸ਼ਾ ਵਰਕਰਾਂ ਨੇ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਲੁਧਿਆਣਾ: ਕੇਂਦਰ ਤੋਂ ਮਿਹਨਤਾਨੇ ਵਿੱਚ ਵਾਧੇ ਦੀ ਮੰਗ ਕਰਦੇ ਹੋਏ ਆਸ਼ਾ ਵਰਕਰਾਂ ਦਾ ਸੰਘਰਸ਼ ਜਾਰੀ ਹੈ। ਜਿਨਾਂ ਵੱਲੋਂ ਜਿਲਾ ਪੱਧਰ ਤੇ ਪ੍ਰਦਰਸ਼ਨ ਕੀਤੇ ਗਏ। ਇਸ ਲੜੀ ਹੇਠ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਆਸ਼ਾ ਵਰਕਰਾਂ ਨੇ ਥਾਲੀਆਂ ਵਜਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਹਾਲ ਹੀ ਵਿੱਚ ਪੇਸ਼ ਕੀਤੇ ਗਏ ਅੰਤਰਿਮ ਬਜਟ ਦੀਆਂ ਕਾਪੀਆਂ ਵੀ ਸਾੜੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਸ਼ਾ ਵਰਕਰਾਂ ਨੇ ਆਰੋਪ ਲਗਾਇਆ ਕਿ ਉਹਨਾਂ ਵੱਲੋਂ 24 ਘੰਟੇ ਡਿਊਟੀ ਦੇਣ ਦੇ ਬਾਵਜੂਦ ਬਹੁਤ ਘੱਟ ਮਿਹਨਤਾਨਾ ਨਾਲ ਮਿਲਦਾ ਹੈ।

ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਥੋਂ ਤੱਕ ਕਿ 2500 ਰੁਪਏ ਦਾ ਜੋ ਮਿਹਨਤਾਨਾ ਨਾਲ ਸੂਬਾ ਸਰਕਾਰ ਵੱਲੋਂ ਮਿਲਦਾ ਹੈ, ਉਹ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਘੱਟੋ ਘੱਟ 21 ਹਜਾਰ ਰੁਪਏ ਮਿਹਨਤਾਨਾ ਦਿੱਤੇ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਮੰਗਾਂ ਨਾ ਪੂਰੀਆਂ ਹੋਣ ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ।