ਪੰਜਾਬ : ਭਾਈ ਬਲਵੰਤ ਰਾਜੋਆਣਾ ਦੀ ਭੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਦੇਖੋ ਵੀਡਿਓ

ਪੰਜਾਬ : ਭਾਈ ਬਲਵੰਤ ਰਾਜੋਆਣਾ ਦੀ ਭੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਦੇਖੋ ਵੀਡਿਓ

ਲੁਧਿਆਣਾ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਬਾਅਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਨ ਦੇ ਨਾਲ-ਨਾਲ ਸਿਆਸਤਦਾਨਾਂ ’ਤੇ ਵੀ ਨਿਸ਼ਾਨਾ ਸਾਧਿਆ ਹੈ। ਰਾਜੋਆਣਾ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਉਨ੍ਹਾਂ ਨੇ ਇਸ ਪੱਤਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ਫਾਂਸੀ ਦੀ ਮੁਆਫੀ ਦੇ ਮਾਮਲੇ ਵਿੱਚ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹੈ। ਜ਼ਿਕਰਯੋਗ ਹੈ ਕਿ ਕਮਲਦੀਪ ਕੌਰ ਨੇ ਅੱਜ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ।