ਪੰਜਾਬ : ਹਰਜਿੰਦਰ ਸਿੰਘ ਧਾਮੀ ਦੀ ਜਿੱਤ ਤੋ ਬਾਅਦ ਬੀਬੀ ਜਗੀਰ ਕੌਰ ਦਾ ਆਇਆ ਬਿਆਨ, ਦੇਖੋ ਵੀਡਿਓ

ਪੰਜਾਬ :  ਹਰਜਿੰਦਰ ਸਿੰਘ ਧਾਮੀ ਦੀ ਜਿੱਤ ਤੋ ਬਾਅਦ ਬੀਬੀ ਜਗੀਰ ਕੌਰ ਦਾ ਆਇਆ ਬਿਆਨ, ਦੇਖੋ ਵੀਡਿਓ

ਅੰਮ੍ਰਿਤਸਰ : ਐਸਜੀਪੀਸੀ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਦੇ ਧੜੇ ਦੇ ਉਮੀਦਵਾਰ ਬਲਬੀਰ ਸਿੰਘ ਘੁੰਨਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਜਨਰਲ ਇਜਲਾਸ ਹਾਊਸ ਤੋਂ ਬਾਹਰ ਨਿਕਲੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਤਾਂ ਕਿਸਮਤ ਦੀ ਗੱਲ ਹੈ। ਇਸ ਵਾਰ ਕਿਸਮਤ ਵਿੱਚ ਜਿੱਤ ਨਹੀਂ ਲਿਖੀ ਸੀ। ਅਗਲੀ ਵਾਰ ਉਹ ਜਰੂਰ ਦੁਬਾਰਾ ਟਰਾਈ ਕਰਨਗੇ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਮੈਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਹ ਕਹਿਣਾ ਚਾਹੁੰਦੇ ਹਾਂ ਕਿ ਪ੍ਰਧਾਨ ਮਰਿਆਦਾ ਦਾ ਧਿਆਨ ਜਰੂਰ ਰੱਖਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ ਤੇ ਨਾਲ ਹੀ ਰਹਿਣਗੇ। ਪੱਤਰਕਾਰਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਬੀਜੇਪੀ ਦਾ ਆਗੂ ਦੇ ਬਾਰੇ ਪੁੱਛਣ ਤੇ ਬੀਬੀ ਜਗੀਰ ਕੌਰ ਪੱਤਰਕਾਰਾਂ ਦੇ ਉੱਪਰ ਹੀ ਭੜਕਦੇ ਹੋਏ ਦਿਖਾਈ ਦਿੱਤੇ।