ਪੰਜਾਬ : ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਜਥੇਦਾਰ ਅਤੇ ਮੌਜੂਦਾ ਜਥੇਦਾਰ ਦਾ ਆਇਆ ਵੱਡਾ ਬਿਆਨ, ਦੇਖੋ ਵੀਡਿਓ

ਪੰਜਾਬ : ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਜਥੇਦਾਰ ਅਤੇ ਮੌਜੂਦਾ ਜਥੇਦਾਰ ਦਾ ਆਇਆ ਵੱਡਾ ਬਿਆਨ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਵਿੱਚ ਹੋ ਰਹੇ ਬੇਅਦਬੀਆਂ ਨੂੰ ਲੈ ਕੇ ਲਗਾਤਾਰ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਉੱਤੇ ਸਵਾਲ ਖੜੇ ਕੀਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਵੀ ਪੰਜਾਬ ਅਤੇ ਹਰਿਆਣਾ ਦੇ ਵਿੱਚ ਗੁਰਦੁਆਰਾ ਸਾਹਿਬ ਜਾਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਂਦੀ ਹੈ ਤਾਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਬਚਾਉਣ ਵਾਸਤੇ ਉਸ ਨੂੰ ਪਾਗਲ ਕਿਹਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਬੇਅਦਬੀ ਦੇ ਦੌਰ ਦੇ ਵਿੱਚ ਸਾਰੀ ਸਿਆਸੀ ਪਾਰਟੀਆਂ ਫੇਲ ਹੁੰਦੀਆਂ ਹੋਈਆਂ ਨਜ਼ਰ ਆਈਆਂ ਹਨ। ਉੱਥੇ ਦੂਸਰੇ ਪਾਸੇ ਉਹਨਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਾਨੂੰ ਸਾਰਿਆਂ ਨੂੰ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ।

ਇਸ ਵੋਟਾਂ ਦੇ ਵਿੱਚ ਸਾਨੂੰ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਨੌਜਵਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਜ਼ਿਆਦਾਤਰ ਆਪਣੀਆਂ ਵੋਟਾਂ ਵੀ ਬਣਾਉਣ ਤਾਂ ਜੋ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਧੀਆਂ ਢੰਗ ਨਾਲ ਹੋ ਸਕਣ। ਇੱਥੇ ਦੱਸਣ ਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਹੀ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀਆਂ ਦੇ ਮਾਮਲੇ ਵੱਧਦੇ ਹੋਏ ਨਜ਼ਰ ਆ ਰਹੇ ਹਨ। ਅਤੇ ਉਸਨੂੰ ਲੈ ਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰਾਂ ਨੂੰ ਕਟਗੇਰੇ ਵਿੱਚ ਖੜਾ ਕੀਤਾ ਜਾ ਰਿਹਾ ਹੈ ਅਤੇ ਦੋਸ਼ ਲਗਾਉਂਦੇ ਹੋਏ ਕਿਹਾ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬੇਅਦਬੀ ਕਰਦਾ ਹੈ।

ਉਸਨੂੰ ਪਾਗਲ ਕਹਿ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਉਹਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੀ ਇੱਕ ਵਾਰ ਫਿਰ ਤੋਂ ਵੱਧ ਚੜ ਕੇ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਗੱਲ ਕਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈਣਗੇ ਤਾਂ ਹੀ ਚੋਣਾਂ ਵਧੀਏ ਢੰਗ ਨਾਲ ਹੋ ਸਕਣਗੀਆਂ। ਹੁਣ ਵੇਖਣਾ ਹੋਵੇਗਾ ਕਿ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੇ ਦਿੱਤੇ ਹੋਏ, ਇਸ ਬਿਆਨ ਤੋਂ ਬਾਅਦ ਧਾਰਮਿਕ ਅਤੇ ਸਿਆਸਤਦਾਨਾਂ ਦਾ ਕਿਸ ਤਰਹਾਂ ਦੇ ਬਿਆਨ ਸਾਹਮਣੇ ਆਉਂਦੇ ਹਨ ਇਹ ਤਾਂ ਸਮਾਂ ਹੀ ਦੱਸੇਗਾ।