ਪੰਜਾਬ : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਫਲਾਈ ਓਵਰ ਦੀ ਟੈਸਟਿੰਗ ਪ੍ਰਕਿਰਿਆ ਦਾ ਲਿਆ ਜਾਇਜਾ, ਦੇਖੋ ਵੀਡਿਓ

ਪੰਜਾਬ :  ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਫਲਾਈ ਓਵਰ ਦੀ ਟੈਸਟਿੰਗ ਪ੍ਰਕਿਰਿਆ ਦਾ ਲਿਆ ਜਾਇਜਾ, ਦੇਖੋ ਵੀਡਿਓ

ਨੰਗਲ :  ਪਿਛਲੇ ਲਗਭਗ 6 ਸਾਲ ਤੋਂ ਚੱਲ ਰਹੇ ਨੰਗਲ ਫਲਾਈ ਓਵਰ ਦੇ ਕੰਮ ਦੀ ਰਫਤਾਰ ਨੂੰ ਹੋਰ ਗਤੀ ਦੇ ਕੇ ਮੁਕੰਮਲ ਕਰਨ ਉਪਰੰਤ ਲੋਕ ਅਰਪਣ ਕਰਨ ਲਈ ਦਿੱਤੀਆਂ ਜਾ ਰਹੀਆਂ। ਅੰਤਿਮ ਛੋਹਾਂ ਅਤੇ ਟੈਸਟਿੰਗ ਪ੍ਰਕਿਰਿਆਂ ਦਾ ਜਾਇਜਾ ਲੈਣ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰੇਲਵੇ ਫਲਾਈ ਓਵਰ ਦੇ ਇੱਕ ਬੰਨੇ ਤੋ ਦੂਜੇ ਪਾਸੇ ਤੱਕ ਪੈਦਲ ਚੱਲ ਕੇ ਜਾਇਜਾ ਲੈਣ ਉਪਰੰਤ ਕਿਹਾ ਕਿ ਦੋ ਹਫਤਿਆਂ ਵਿੱਚ ਟੈਸਟਿੰਗ ਪ੍ਰਕਿਰਿਆ ਮੁਕੰਮਲ ਕਰਕੇ ਨੰਗਲ ਦਾ ਰੇਲਵੇ ਫਲਾਈ ਓਵਰ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ। ਜਦੋ ਕਿ ਦੋ ਮਹੀਨੇ ਵਿਚ ਦੂਜੇ ਪਾਸੇ ਦਾ ਫਲਾਈ ਓਵਰ ਵੀ ਮੁਕੰਮਲ ਹੋ ਜਾਵੇਗਾ। 2020 ਵਿਚ ਮੁਕੰਮਲ ਹੋਣ ਵਾਲੇ ਰੇਲਵੇ ਫਲਾਈ ਓਵਰ ਨੰਗਲ ਦੇ ਲਟਕੇ ਹੋਏ ਕੰਮ ਅਤੇ ਅੜਿੱਕੇ ਦੂਰ ਕਰਨ ਲਈ ਪਿਛਲੇ ਡੇਢ ਸਾਲ ਤੋਂ ਯਤਨਸ਼ੀਲ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਪਿਛਲੇ ਸਮੇਂ ਦੌਰਾਨ ਗਲਤ ਨੀਤੀਆ ਕਾਰਨ ਉਜੜਨ ਦੀ ਕਗਾਰ ਤੇ ਆਏ ਨੰਗਲ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸ ਸੁੰਦਰ ਨਗਰ ਵਿੱਚ ਬਰਕਤਾ ਲਿਆਵਾਗੇ ।

ਕੁਦਰਤੀ ਤੌਰ ਤੇ ਮਨਮੋਹਕ ਵਾਤਾਵਰਣ ਵਾਲੇ ਇਸ ਸਹਿਰ ਨੂੰ ਮੁੜ ਸਿਟੀ ਬਿਊਟੀ ਫੁੱਲ ਬਣਾਵਾਗੇ। ਜਿੱਥੋ ਦੇ ਲੋਕਾਂ, ਨਿਵਾਸੀਆਂ ਦੇ ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇੱਥੇ ਟੂਰਿਜਮ ਨੂੰ ਵਧਾਵਾ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਸ ਕੈਬਨਿਟ ਮੰਤਰੀ ਸਕੂਲ ਸਿੱਖਿਅ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਅੱਜ ਆਪਣੇ ਹਲਕੇ ਦੇ ਨੰਗਲ ਸ਼ਹਿਰ ਵਿੱਚ ਬਣ ਰਹੇ ਰੇਲਵੇ ਫਲਾਈ ਓਵਰ ਦੀ ਟੈਸਟਿੰਗ ਪ੍ਰਕਿਰਿਆ ਦਾ ਜਾਇਜਾ ਲੈਣ ਲਈ ਵਿਸੇਸ ਤੌਰ ਤੇ ਇੱਥੇ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਕਿ ਟਰੱਕਾ, ਟਿੱਪਰਾ ਤੇ ਹੋਰ ਭਾਰੀ ਵਾਹਨਾਂ ਨਾਲ ਫਲਾਈ ਓਵਰ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਅੱਜ ਇਸ ਪੁੱਲ ਦਾ ਜਾਇਜਾ ਲਿਆ ਗਿਆ ਹੈ। 12,13 ਦਿਨ ਵਿਚ ਟੈਸਟਿੰਗ ਮੁਕੰਮਲ ਹੋ ਜਾਵੇਗੀ, ਜਿਸ ਉਪਰੰਤ ਇਹ ਪੁੱਲ ਆਵਜਾਈ ਲਈ ਖੋਲ ਦਿੱਤਾ ਜਾਵੇਗਾ, ਜਿਸ ਦੇ ਲਈ ਵੱਖ ਵੱਖ ਵਿਭਾਗਾ ਵੱਲੋ ਜਾਇਜਾ ਲਿਆ ਜਾ ਰਿਹਾ ਹੈ।