ਪੰਜਾਬ : CM ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ, ਦੇਖੋ ਵੀਡਿਓ

ਪੰਜਾਬ :  CM ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਣ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਵਾਸਤੇ ਅੱਜ ਅਰਦਾਸ ਕਰਨ ਤੋਂ ਬਾਅਦ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਤੇ ਹੀ ਇਸ ਮੁਹਿਮ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਬੱਚਿਆਂ ਦੀ ਆਮਦ ਆਉਣੀ ਸ਼ੁਰੂ ਹੋ ਚੁੱਕੀ ਹੈ। ਉਥੇ ਹੀ ਪਲਾਜ਼ਾ ਵਿੱਚ ਹੁਣ ਬੱਚਿਆਂ ਦੀ ਆਮਦ ਆਣੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਚਿਆਂ ਅਤੇ ਅਧਿਆਪਕਾਂ ਦਾ ਕਹਿਣਾ ਹੈ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਫੈਸਲਾ ਲਿੱਤਾ ਗਿਆ ਹੈ ਉਹ ਸ਼ਲਾਗਾ ਯੋਗ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਪੰਜਾਬ ਦਾ ਹਰ ਇੱਕ ਵਿਅਕਤੀ ਨਸ਼ੇ ਤੋਂ ਦੂਰ ਰਵੇ। ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੱਚਿਆਂ ਨੇ ਕਿਹਾ ਕਿ ਜੋ ਪੰਜਾਬ ਦੇ ਹਾਲਾਤ ਨਸ਼ੇ ਕਰਕੇ ਨਜ਼ਰ ਆ ਰਹੇ ਸਨ।

ਉਸ ਤੋਂ ਹੁਣ ਕੁਛ ਨਾ ਕੁਛ ਨਜਾਹਤ ਜਰੂਰ ਮਿਲੇਗੀ ਅਤੇ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕਰਨਾ ਚਾਹੁੰਦੇ ਹਾਂ ਜਿਨਾਂ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸਿਰ ਤੇ ਕੇਸਰੀ ਦਸਤਾਰਾਂ ਅਤੇ ਕੇਸਰੀ ਦੁਪੱਟੇ ਲੈ ਕੇ ਇਸ ਮੁਹਿਮ ਵਿੱਚ ਸ਼ਾਮਿਲ ਹੋਇਆ ਜਾ ਰਿਹਾ ਹੈ। ਉਤੇ ਹੀ ਬੱਚਿਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੋ ਉਪਰਾਲਾ ਕੀਤਾ ਜਾ ਰਿਹਾ ਹੈ। ਅਸੀਂ ਉਸ ਦੀ ਸ਼ਲਾਗਾ ਕਰਦੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਸਾਰੇ ਬੱਚੇ ਨਸ਼ੇ ਤੋਂ ਦੂਰ ਹੋਣ। ਇੱਥੇ ਦੱਸਣ ਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਨਸ਼ੇ ਦੀ ਓਵਰਡੋਜ਼ ਕਰਕੇ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹਰ ਇੱਕ ਸਰਕਾਰ ਦੇ ਸਮੇਂ ਹੋ ਰਹੀ ਸਨ । ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਇਸ ਵੇਲੇ ਨਸ਼ਾ ਮੰਨਿਆ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਨੌਜਵਾਨਾਂ ਨੂੰ ਅਤੇ ਕੁੜੀਆਂ ਨੂੰ ਸੋ ਚੁਕਾਈ ਜਾਵੇਗੀ ਅਤੇ ਨਸ਼ੇ ਤੋਂ ਦੂਰ ਹੋਣ ਵਾਸਤੇ ਕਿਹਾ ਜਾਵੇਗਾ।