ਪੰਜਾਬ : ਕਾਂਗਰਸ MP ਨੂੰ ਵਾਲਮੀਕੀ ਸਮਾਜ ਤੇ ਟਿੱਪਣੀ ਕਰਨੀ ਪਈ ਮਹਿੰਗੀ, ਦੇਖੋ ਵੀਡੀਓ

ਪੰਜਾਬ : ਕਾਂਗਰਸ MP ਨੂੰ ਵਾਲਮੀਕੀ ਸਮਾਜ ਤੇ ਟਿੱਪਣੀ ਕਰਨੀ ਪਈ ਮਹਿੰਗੀ, ਦੇਖੋ ਵੀਡੀਓ

ਅੰਮ੍ਰਿਤਸਰ :  ਵਿੱਚ ਬੀਤੇ ਕੁੱਝ ਦਿਨ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਉਸ ਵੀਡੀਓ ਵਿੱਚ ਨਜ਼ਰ ਆ ਰਹੇ ਪੁਲਿਸ ਅਧਿਕਾਰੀਆਂ ਨੂੰ ਤਾਂ ਬੇਸ਼ੱਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਕਿਸੇ ਹੋਰ ਜ਼ਿਲੇ ਵਿਚ ਤਬਾਦਕਰ ਦਿਤਾ ਸੀ। ਲੇਕਿਨ ਇਸ ਵੀਡੀਓ ਤੋਂ ਬਾਅਦ ਬਹੁਤ ਸਾਰੇ ਵਿਵਾਦ ਜੁੜਦੇ ਹੋਏ ਨਜ਼ਰ ਆ ਰਹੇ ਸਨ। ਉੱਥੇ ਹੀ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਨਿੱਜੀ ਚੈਨਲ ਵਾਲਮੀਕੀ ਸਮਾਜ ਉੱਤੇ ਟਿੱਪਣੀ ਕੀਤੀ ਗਈ ਸੀ।

ਜਿਸ ਤੋਂ ਬਾਅਦ ਵਾਲਮੀਕਿ ਸਮਾਜ ਵੱਲੋਂ ਅੰਮ੍ਰਿਤਸਰ ਦੇ ਸਾਂਸਦ ਸਰਦਾਰ ਗੁਰਜੀਤ ਸਿੰਘ ਔਜਲਾ ਦੇ ਖਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ । ਲੇਕਿਨ ਗੁਰਜੀਤ ਸਿੰਘ ਔਜਲਾ ਵੱਲੋਂ ਵਾਲਮੀਕੀ ਤੀਰਥ ਪਹੁੰਚ ਕੇ ਆਪਣੀ ਗਲਤੀ ਦਾ ਅਹਿਸਾਸ ਹੋਣ ਤੇ ਮਾਫ਼ੀ ਮੰਗੀ ਗਈ। ਜਿਸ ਤੋਂ ਬਾਅਦ ਵਾਲਮੀਕੀ ਤੀਰਥ ਦੇ ਧਾਰਮਿਕ ਆਗੂਆਂ ਵੱਲੋਂ ਉਨ੍ਹਾਂ ਨੂੰ ਬੂਟ ਪਾਲਿਸ਼ ਕਰਨ ਦੀ ਧਾਰਮਿਕ ਸਜਾ ਸੁਣਾਈ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਸੰਸਦ ਸਰਦਾਰ ਗੁਰਜੀਤ ਸਿੰਘ ਵੱਲੋਂ ਉਹ ਧਾਰਮਿਕ ਸਜਾ ਪੂਰੀ ਕੀਤੀ।

ਇੱਥੇ ਦੱਸਣਯੋਗ ਹੈ ਕਿ ਉਸ ਪਾਰਟੀ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਵੱਲੋਂ ਇਸ ਪਾਰਟੀ ਨੂੰ ਗੈਂਗਸਟਰਾਂ ਦੀ ਪਾਰਟੀ ਦੇ ਨਾਲ ਜੋੜਿਆ ਗਿਆ ਸੀ ਅਤੇ ਇਸੇ ਦੇ ਦੌਰਾਨ ਹੀ ਅੰਮ੍ਰਿਤਸਰ ਦੇ ਸਰਦਾਰ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਇਸ ਪਾਰਟੀ ਨੂੰ ਲੈ ਕੇ ਕਾਫੀ ਸਮਾਜ ਬਾਰੇ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਵਾਲਮੀਕੀ ਸਮਾਜ ਵੱਲੋਂ ਗੁਰਜੀਤ ਸਿੰਘ ਔਜਲਾ ਨੂੰ ਆਪਣੇ ਰਾਮ ਤੀਰਥ ਸਥਾਨ ਤੇ ਬੁਲਾਇਆ ਗਿਆ ਅਤੇ ਗੁਰਜੀਤ ਸਿੰਘ ਔਜਲਾ ਵੱਲੋਂ ਖ਼ੁਦ ਮਾਫ਼ੀ ਮੰਗ ਕਿ ਆਪਣੇ ਇਸ ਗਲਤੀ ਦਾ ਅਹਿਸਾਸ ਕੀਤਾ ਹੈ।