ਪੰਜਾਬ : ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗਿਆ ਚੇਤਨਾ ਮਾਰਚ, ਦੇਖੋ ਵੀਡਿਓ

ਪੰਜਾਬ : ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੱਢਿਆ ਗਿਆ ਚੇਤਨਾ ਮਾਰਚ, ਦੇਖੋ ਵੀਡਿਓ

ਅੰਮ੍ਰਿਤਸਰ : ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਜਗਾ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰ ਕੌਰ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਮਦਮਾ ਸਾਹਿਬ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤੋ ਵਿਦਿਆਰਥਣਾ ਵੱਲੋ ਕੇਸਰੀ ਚੁੰਨੀਆਂ ਲੈ ਕੇ ਨਗਰ ਵਿਖੇ ਚੇਤਨਾ ਮਾਰਚ ਕੱਢਿਆ ਗਿਆ। ਜਿਸ ਦੋਰਾਨ ਵਿਦਿਆਰਥੀਆਂ ਨੇ ਵਾਹਿਗੁਰੂ ਦਾ ਸਿਮਰਨ ਅਤੇ ਕੀਰਤਨ ਕੀਤਾ।

ਜਦੋ ਕਿ ਵਿਦਿਆਰਥੀਆਂ ਨੇ ਸੰਗਤਾਂ ਨੂੰ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋ ਜਾਣੂ ਕਰਵਾਉਦੇ ਹੋਏ ਸਿੱਖੀ ਨਾਲ ਜੁੜਣ ਦਾ ਸੁਨੇਹਾ ਵੀ ਦਿੱਤਾ। ਕਾਲਜ ਦੇ ਪਿੰਸ੍ਰੀਪਲ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਸ਼ਹੀਦ ਸਿੰਘਾਂ ਨੂੰ ਸਿਜਦਾ ਕਰਨਾ ਅਤੇ ਵਿਦਿਆਰਥੀਆ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈਕੇ ਗੁਰਸਿੱਖੀ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਹੈ। ਇਸ ਚੇਤਨਾ ਮਾਰਚ ਦੀ ਸਮਾਪਤੀ ਸਮੇਂ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪੰਥ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ।