ਪੰਜਾਬ : ਜਲਦੀ ਅਮੀਰ ਬਣਨ ਦੇ ਲਾਲਚ 'ਚ ਬਣੇ ਨਸ਼ਾ ਤਸਕਰ, 3 ਗ੍ਰਿਫਤਾਰ, ਦੇਖੋ ਵੀਡਿਓ

ਪੰਜਾਬ : ਜਲਦੀ ਅਮੀਰ ਬਣਨ ਦੇ ਲਾਲਚ 'ਚ ਬਣੇ ਨਸ਼ਾ ਤਸਕਰ, 3 ਗ੍ਰਿਫਤਾਰ, ਦੇਖੋ ਵੀਡਿਓ

ਲੁਧਿਆਣਾ :  ਟਿੱਬਾ ਥਾਣੇ ਦੀ ਪੁਲਿਸ ਨੇ ਆਟੋ ਚਲਾਉਣ ਦੀ ਆੜ 'ਚ ਹੈਰੋਇਨ ਦੀ ਖੇਪ ਸਪਲਾਈ ਕਰਨ ਵਾਲੇ ਇਕ ਨਸ਼ਾ ਤਸਕਰ ਅਤੇ ਉਸ ਦਾ ਸਾਥ ਦੇ ਰਹੀ ਉਸ ਦੀ ਭਰਜਾਈ ਅਤੇ ਗੁਆਂਢੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪਿਆਂ ਦੀ ਪਹਿਚਾਣ ਅੰਗਰੇਜ਼ ਸਿੰਘ, ਰਾਜਵਿੰਦਰ ਕੌਰ ਅਤੇ ਸੀਮਾ ਵਜੋਂ ਹੋਈ ਹੈ। ਪੁਲਿਸ ਨੇ ਆਰੋਪਿਆਂ ਤੋ 305 ਗ੍ਰਾਮ ਹੈਰੋਇਨ, ਨਸ਼ੀਲੇ ਪਦਾਰਥ ਅਤੇ 72 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਦੀ ਗੁਆਂਢੀ ਸੀਮਾ ਦੇ ਪਤੀ ਦੀ ਮੌਤ ਹੋ ਗਈ ਸੀ।

ਇਸ ਲਈ ਸੀਮਾ ਨੇ ਘਰ ਦਾ ਖਰਚਾ ਪੂਰਾ ਕਰਨ ਲਈ ਆਰੋਪਿਆਂ ਦਾ ਸਾਥ ਦੇਣਾ ਸ਼ੁਰੂ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਲਵਦੀਪ ਗਿੱਲ ਨੇ ਦੱਸਿਆ ਕਿ ਮੁੱਖ ਦੋਸ਼ੀ ਅੰਗਰੇਜ ਖਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਜਲਦੀ ਅਮੀਰ ਬਣਨ ਦੇ ਲਾਲਚ 'ਚ ਉਕਤ ਤਿੰਨਾਂ ਦੋਸ਼ੀਆਂ ਨੇ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ। ਆਰੋਪਿਆਂ ਖ਼ਿਲਾਫ਼ ਐਨਡੀਪੀਐਸ ਐਕਟ ਕੇ ਤਹਿਤ ਮਾਮਲਾ ਦਰਜ ਕਰਕੇ, ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।