ਪੰਜਾਬ : ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਦੀ ਯਾਦ 'ਚ ਕੀਤੇ ਜਾ ਰਹੇ ਸਮਾਗਮ, ਦੇਖੋ ਵੀਡਿਓ

ਪੰਜਾਬ : ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਦੀ ਯਾਦ 'ਚ ਕੀਤੇ ਜਾ ਰਹੇ ਸਮਾਗਮ, ਦੇਖੋ ਵੀਡਿਓ

ਬਠਿੰਡਾ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ ਅੱਜ ਵੱਖ ਵੱਖ ਸਮਾਗਮ ਕੀਤੇ ਜਾ ਰਹੇ ਹਨ। ਜਿਸ ਤਹਿਤ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ 3 ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਜਥੇ ਵੱਲੋਂ ਵਿਰਾਗਮਈ ਕੀਰਤਨ ਕੀਤਾ ਗਿਆ।

ਇਸਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ਹੀਦੀ ਸਮਾਗਮ ਮੌਕੇ ਮੂਲ ਮੰਤਰ ਦਾ ਜਾਪ ਕਰਨ ਦੇ ਦਿੱਤੇ ਸੰਦੇਸ਼ ਗੁਰਦੁਆਰਾ ਦਮਦਮਾ ਸਾਹਿਬ ਵਿਖ਼ੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੂਲ ਮੰਤਰ ਦਾ ਜਾਪ ਅਤੇ ਵਾਹਿਗੁਰੂ ਜੀ ਦਾ ਸਿਮਰਨ ਕੀਤਾ। ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ਼ਹੀਦੀ ਸਮਾਗਮਾਂ ਤੇ ਚਾਨਣਾ ਪਾਇਆ। ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।