ਪੰਜਾਬ : ਸਾਬਕਾ ਫੌਜੀ ਦੇ ਭਰਾ ਤੇ ਲੱਗੇ ਨਸ਼ਾ ਤਸਕਰੀ ਦੇ ਆਰੋਪ, ਦੇਖੋ ਵੀਡਿਓ

ਪੰਜਾਬ : ਸਾਬਕਾ ਫੌਜੀ ਦੇ ਭਰਾ ਤੇ ਲੱਗੇ ਨਸ਼ਾ ਤਸਕਰੀ ਦੇ ਆਰੋਪ, ਦੇਖੋ ਵੀਡਿਓ

ਅੰਮ੍ਰਿਤਸਰ : ਦੇਸ਼ ਦੀ ਖਾਤਿਰ ਆਪਣੀ ਜਾਨ ਗਵਾਉਣ ਵਾਲੇ ਫੌਜੀ ਅਤੇ ਉਹਨਾਂ ਦੇ ਪਰਿਵਾਰ ਹਮੇਸ਼ਾ ਹੀ ਦੇਸ਼ ਦੀ ਉਨਤੀ ਲਈ ਅਰਦਾਸ ਕਰਦੇ ਰਹਿੰਦੇ ਹਨ ਲੇਕਿਨ ਅੰਮ੍ਰਿਤਸਰ ਦੇ ਇੱਕ ਫੌਜੀ ਦੇ ਪਰਿਵਾਰਿਕ ਮੈਂਬਰ ਉਹ ..ਤਿੰਨ ਨਸ਼ੇ ਵੇਚਣ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਸਾਰੀ ਜਿੰਦਗੀ ਆਪਣੇ ਦੇਸ਼ ਦੇ ਲਈ ਉਹਨੇ ਜਾਣ ਤੱਕ ਦੇਣ ਲਈ ਤਿਆਰ ਰਹਿੰਦੇ ਹਾਂ ਅਤੇ ਖਾਸ ਤੌਰ ਤੇ ਨਸ਼ੇ ਦੇ ਵਿਰੋਧ ਵੀ ਆਵਾਜ਼ ਚੁੱਕਦੇ ਰਹੇ। ਉਹਨਾਂ ਨੇ ਕਿਹਾ ਕਿ ਇਹ ਜਾਣ ਬੁਝ ਕੇ ਮੇਰੇ ਭਰਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਉਹ ਪੰਜਾਬ ਦੇ ਡੀਜੀਪੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਵੀ ਮੁਲਾਕਾਤ ਕਰਨ ਵਾਸਤੇ ਜਰੂਰ ਪਹੁੰਚਣਗੇ। ਉਹਨਾਂ ਨੇ ਕਿਹਾ ਕਿ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਕਿਸੇ ਦੀ ਜ਼ਿੰਦਗੀ ਵੀ ਇਸ ਤਰ੍ਹਾਂ ਖਰਾਬ ਨਾ ਕੀਤੀ ਜਾਵੇ।

ਉਥੇ ਦੂਸਰੇ ਪਾਸੇ ਜਿਸ ਵਿਅਕਤੀ ਉੱਤੇ ਮਾਮਲਾ ਦਰਜ ਹੋਇਆ ਹੈ। ਉਸਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਪੁਰਾਣੀ ਰੰਜਿਸ਼ ਸੀ ਅਤੇ ਸਿਰਫ ਪਾਰਟੀ ਦੇ ਕਰਕੇ ਹੀ ਉਸ ਉੱਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਸ ਦੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਪ੍ਰਸ਼ਾਸਨ ਕੋ ਅਪੀਲ ਕਰਦਾ ਹੈ ਕਿ ਉਸਦੀ ਜ਼ਿੰਦਗੀ ਬਰਬਾਦ ਨਾ ਕੀਤੀ ਜਾਵੇ ਅਤੇ ਉਸਨੂੰ ਇਸ ਦਲਦਲ ਵਿੱਚ ਨਾ ਤੱਕਿਆ ਜਾਵੇ। ਇਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਡੀਜੀਪੀ ਨੂੰ ਮਾਨਯੋਗ ਹਾਈਕੋਰਟ ਵੱਲੋਂ ਪਹਿਲਾਂ ਹੀ ਫਟਕਾਰ ਲਗਾਈ ਜਾ ਚੁੱਕੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਬੇਗੁਨਾਹ ਹੈ ਅਤੇ ਨਸ਼ੇ ਤਸਕਰੀ ਦੇ ਵਿੱਚ ਉਸਦਾ ਨਾਮ ਨਹੀਂ ਹੈ ਤਾਂ ਉਸ ਨੂੰ ਬਿਲਕੁਲ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਲੇਕਿਨ ਪੁਲਿਸ ਵੱਲੋਂ ਇੱਕ ਲਿਸਟ ਜਾਰੀ ਕੀਤੀ ਗਈ। ਜਿਸ ਵਿੱਚ ਇੱਕ ਵਿਅਕਤੀ ਦਾ ਨਾਮ ਸਾਹਮਣੇ ਆਇਆ ਹੈ। ਜਿਸ ਦਾ ਨਸ਼ੇ ਤਸਕਰੀ ਦਾ ਸੰਬੰਧ ਦੱਸਿਆ ਜਾ ਰਿਹਾ ਹੈ।

ਉੱਥੇ ਹੀ ਹੁਣ ਪਰਿਵਾਰ ਵੱਲੋਂ ਵੀ ਮਾਨਯੋਗ ਕੋਰਟ ਦਾ ਦਰਵਾਜਾ ਖਟਕਾਉਣ ਦੀ ਗੱਲ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਵੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਪਰਿਵਾਰ ਦੇ ਉੱਪਰ ਕੋਈ ਵੀ ਨਜਾਇਜ਼ ਪਰਚਾ ਦਰਜ ਕੀਤਾ ਗਿਆ, ਤਾਂ ਅਸੀਂ ਇਸ ਖਿਲਾਫ ਜਰੂਰ ਆਵਾਜ਼ ਚੁੱਕਾਂਗੇ ਅਤੇ ਸਾਬਕਾ ਫੌਜੀ ਨੇ ਕਿਹਾ ਕਿ ਹੋ ਸਕਦਾ ਹੈ ਕਿ ਆਪਣੇ ਮੈਡਲ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਸਕਦਾ ਹੈ। ਹੁਣ ਵੇਖਣਾ ਹੋਵੇਗਾ ਕਿ ਮਾਨਯੋਗ ਹਾਈਕੋਰਟ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਇਸ ਉੱਤੇ ਕੀ ਐਕਸ਼ਨ ਲਿਆਂਦੇ ਹਨ। ਆਮ ਲੋਕਾਂ ਨੂੰ ਜੋ ਪੁਲਿਸ ਤੰਗ ਪਰੇਸ਼ਾਨ ਕਰ ਰਹੀ ਹੈ ਆਪਣੀ ਪੁਲਿਸ ਦੇ ਖਿਲਾਫ ਕੋਈ ਕਾਰਵਾਈ ਕਰਦੇ ਹਨ ਜਾਂ ਨਹੀਂ ਇਹਦਾ ਆਉਣ ਵਾਲਾ ਸਮਾਂ ਹੀ ਦੱਸੇਗਾ।