ਪੰਜਾਬ : ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡਕੇ 55 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ, ਦੇਖੋ ਵੀਡਿਓ

ਪੰਜਾਬ : ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡਕੇ 55 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ, ਦੇਖੋ ਵੀਡਿਓ

ਗੁਰਦਾਸਪੁਰ : ਕਸਬਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੂੰ ਪਿੰਡ ਅਹਿਮਦਾਬਾਦ ਵਿਖੇ ਉਸ ਸਮੇਂ ਬਲ ਮਿਲਿਆ ਜਦੋਂ ਗੁਰਦੇਵ ਸਿੰਘ ਦੀ ਮਿਹਨਤ ਸਦਕਾ ਪੰਜ ਮੌਜੂਦਾ ਪੰਚਾਇਤ ਮੈਂਬਰ ਪੰਚਾਇਤ ਅਤੇ ਇਕ ਸਾਬਕਾ ਪੰਚਾਇਤ ਮੈਂਬਰ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡਕੇ 55 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਜਿਨ੍ਹਾਂ ਦਾ ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋਂ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਆਏ ਦਿਨ ਪਿੰਡਾਂ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਪੂਰਾ ਮਾਨ ਸਤਿਕਾਰ ਕਰਨਗੇ। ਉਹਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਨੂੰ ਪਿੰਡ ਪੱਧਰ ਤੱਕ ਲਾਗੂ ਕਰਨਾ ਉਹਨਾਂ ਦਾ ਮੁੱਖ ਫ਼ਰਜ਼ ਰਹੇਗਾ। ਉਹਨਾਂ ਕਿਹਾ ਕਿ ਪਿਛਲੇ 70 ਸਾਲਾਂ ਵਿਚ ਕਾਂਗਰਸ ਅਤੇ ਅਕਾਲੀਆਂ ਨੇ ਪੰਜਾਬ ਨੂੰ ਕਰਜ਼ਾਈ ਕੀਤਾ ਹੈ। ਲੋਕ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਇਸ ਵਿਸ਼ੇਸ਼ ਮੋੱਕੇ ਤੇ ਆਪ ਵਰਕਰ ਗੁਰਦੇਵ ਸਿੰਘ ਨੇ ਕਿਹਾ ਅੱਜ 55 ਪਰਿਵਾਰ ਜੋ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਆਪ ਵਿੱਚ ਸ਼ਾਮਿਲ ਹੋਏ ਹਨ।