ਪੰਜਾਬ : ਕਿਸਾਨ ਜਥੇਬੰਦੀਆਂ ਨੇ ਮੰਡੀਆਂ 'ਚ ਆ ਰਹੀ ਮੁਸ਼ਕਿਲਾਂ ਨੂੰ ਲੈ ਕੇ DC ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਪੰਜਾਬ : ਕਿਸਾਨ ਜਥੇਬੰਦੀਆਂ ਨੇ ਮੰਡੀਆਂ 'ਚ ਆ ਰਹੀ ਮੁਸ਼ਕਿਲਾਂ ਨੂੰ ਲੈ ਕੇ DC ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਅੰਮ੍ਰਿਤਸਰ : ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧਪੁਰ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂਤਾਂ ਨੂੰ ਲੈ ਕੇ ਅਤੇ ਪੰਜਾਬ 'ਚ ਲਗਾਤਾਰ ਬਣ ਰਹੇ ਨਕਲੀ ਦੁੱਧ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਝੋਨਾ ਲੈ ਕੇ ਮੰਡੀਆਂ ਵਿੱਚ ਪਹੁੰਚੇ ਹਨ। ਲੇਕਿਨ ਜਿਸ ਤਰੀਕੇ ਰਾਤ ਬੇਮੌਸਮੀ ਬਰਸਾਤ ਹੋਈ ਅਤੇ ਮੰਡੀਆਂ ਦੇ ਵਿੱਚ ਪੁਖਤਾ ਪ੍ਰਬੰਧ ਨਾ ਹੋਣ ਕਰਕੇ ਕਈ ਕਿਸਾਨਾਂ ਦੀ ਫਸਲ ਵੀ ਖਰਾਬ ਹੋਈ।

ਇਸ ਬਾਰੇ ਡੀਸੀ ਨੂੰ ਜਾਨੂ ਕਰਵਾਇਆ ਗਿਆ। ਉਹਨਾਂ ਨੇ ਕਿਹਾ ਕਿ 10 ਦਿਨ ਦੇ ਅੰਦਰ ਸਾਰੇ ਪ੍ਰਬੰਧ ਠੀਕ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਜਿੰਨੀ ਦੇਰ ਤੱਕ ਕਿਸਾਨ ਸੰਘਰਸ਼ ਨਾ ਕਰਨ, ਰੇਲਾਂ ਨਾ ਰੋਕਣ, ਉਨੀ ਦੇਰ ਤੱਕ ਸਰਕਾਰ ਕਿਸਾਨਾਂ ਦੀ ਮੰਗ ਮੰਨਣ ਨੂੰ ਤਿਆਰ ਨਹੀਂ ਹੁੰਦੀ। ਅਗਰ ਇਸ ਮੀਟਿੰਗ ਦੇ ਨਾਲ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ ਕਿਸਾਨ ਮੀਟਿੰਗਾਂ ਕਰਨ ਨੂੰ ਵੀ ਤਿਆਰ ਹਨ। ਉਹਨਾਂ ਪਰਾਲੀ ਦੇ ਮੁੱਦੇ ਉੱਤੇ ਬੋਲਦੇ ਹੋਏ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਪਰਾਲੀ ਦਾ ਕੋਈ ਪੱਕਾ ਹੱਲ ਨਹੀਂ ਕੱਢਦੀ ਉਨੀ ਦੇਰ ਤੱਕ ਕਿਸਾਨਾਂ ਨੂੰ ਮਜਬੂਰਨ ਪਰਾਲੀ ਸਾੜਨੀ ਪੈਂਦੀ ਹੈ।

ਕਿਉਂਕਿ ਕਿਸਾਨਾਂ ਕੋਲ ਹੋਰ ਕੋਈ ਰਾਹ ਵੀ ਨਹੀਂ ਹੈ। ਉਹਨਾਂ ਕਿਹਾ ਕਿ 6 ਤੋਂ 7% ਪ੍ਰਦੂਸ਼ਣ ਹੀ ਪਰਾਲੀ ਸਾੜਨ ਨਾਲ ਹੁੰਦਾ। ਬਾਕੀ ਵੱਡੀਆਂ ਵੱਡੀਆਂ ਫੈਕਟਰੀਆਂ ਦੇ ਧੂਏ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਫੈਲਦਾ ਹੈ। ਲੇਕਿਨ ਸਰਕਾਰਾਂ ਉਹਨਾਂ ਫੈਕਟਰੀਆਂ ਨੂੰ ਕੁਝ ਨਹੀਂ ਕਹਿੰਦੀ। ਸਿਰਫ ਕਿਸਾਨਾਂ ਦੇ ਉੱਤੇ ਜ਼ੋਰ ਚਲਾ ਰਹੀ ਹੈ। ਉਹਨਾਂ ਕਿਹਾ ਕਿ ਅਗਰ ਸਰਕਾਰ ਨੇ ਪਰਾਲੀ ਦੇ ਮੁੱਦੇ ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਰਾਹ ਤੇ ਚਲਣਗੀਆਂ