ਪੰਜਾਬ : ਕਿਸਾਨਾਂ ਦਾ 'ਰੇਲ ਰੋਕੋ' ਧਰਨਾ ਤੀਸਰੇ ਦਿਨ ਰਿਹਾ ਜਾਰੀ, ਦੇਖੋ ਵੀਡਿਓ

ਪੰਜਾਬ : ਕਿਸਾਨਾਂ ਦਾ 'ਰੇਲ ਰੋਕੋ' ਧਰਨਾ ਤੀਸਰੇ ਦਿਨ ਰਿਹਾ ਜਾਰੀ, ਦੇਖੋ ਵੀਡਿਓ

ਅੰਮ੍ਰਿਤਸਰ : 18 ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀਰਵਾਰ ਤੋਂ ਸੂਬੇ ਵਿੱਚ ਤਿੰਨ ਰੋਜ਼ਾ ਰੇਲ ਰੋਕੋ ਸ਼ੁਰੂ ਕੀਤਾ ਗਿਆ ਹੈ। ਅੱਜ ਇਸ ਰੇਲ ਰੋਕੋ ਦਾ ਆਖਰੀ ਦਿਨ ਹੈ। ਕਿਸਾਨਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿੱਤੀ ਪੈਕੇਜ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵਰਗੀਆਂ ਕਈ ਅਹਿਮ ਮੰਗਾਂ ਉਠਾਈਆਂ ਹਨ ਅਤੇ ਕਰਜ਼ਾ ਮੁਆਫੀ। ਅੰਦੋਲਨ ਵਿੱਚ ਹਿੱਸਾ ਲੈਣ ਵਾਲੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਹਨ। ਪਰ ਅੰਦੋਲਨ ਨੂੰ ਭਾਰਤ ਦੇ ਕਈ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਮਿਲ ਚੁੱਕੀ ਹੈ ਅਤੇ 17 ਥਾਵਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਲਗਾਤਾਰ ਅਣਗਹਿਲੀ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕਿਉਂਕਿ ਹੜ੍ਹਾਂ ਦੀ ਮਾਰ ਝੱਲ ਰਹੇ ਉੱਤਰੀ ਭਾਰਤ ਦੇ ਰਾਜਾਂ ਨੂੰ ਕੇਂਦਰ ਵੱਲੋਂ ਲੋੜੀਂਦੀ ਮਦਦ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਦਾ ਆਖਰੀ ਦਿਨ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਦੁਸਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਕਰਪ੍ਰੇਟਵ ਘਰਾਂ ਦੀ ਅਰਥੀ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ।