ਪੰਜਾਬ : SGPC ਦੇ ਜਰਨਲ ਸਕੱਤਰ ਨੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਬਾਰੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ, ਦੇਖੋ ਵੀਡਿਓ

ਪੰਜਾਬ : SGPC ਦੇ ਜਰਨਲ ਸਕੱਤਰ ਨੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਬਾਰੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ। ਭਾਈ ਗਰੇਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ।

ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ।ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰ ਸਕਦੇ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਸ੍ਰੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ। ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ ਅਤੇ ਰਾਜਸਥਾਨ ਵਿਖੇ ਵਾਪਰੀ ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖਤ ਸ਼ਬਦਾਂ ਵਿੱਚ ਨਖੇਦੀ ਵੀ ਕਰਦਾ ਹੈ।

ਇਸ ਦੇ ਨਾਲ ਹੀ ਪੱਤਰਕਾਰਾਂ ਵੱਲੋਂ ਪੁੱਛਿਆ ਸਵਾਲਾਂ ਦੇ ਜਵਾਬ ਦਿੰਦਿਆਂ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਜਨਰਲ ਸਕੱਤਰ ਦੇ ਕਾਰਜਕਾਲ ਦੌਰਾਨ ਐਸਜੀਪੀਸੀ ਦੀ ਕੋਈ ਵੀ ਗੱਡੀ ਦਾ ਇਸਤੇਮਾਲ ਨਹੀਂ ਕੀਤਾ। ਉਹ ਜਿੱਥੇ ਵੀ ਕਿਤੇ ਧਰਮ ਦੇ ਪ੍ਰਚਾਰ ਲਈ ਜਾਂ ਐਸਜੀਪੀਸੀ ਦੇ ਪ੍ਰੋਗਰਾਮ ਤੇ ਜਾਂਦੇ ਰਹੇ, ਉਹ ਆਪਣੀ ਕਾਰ ਦੇ ਵਿੱਚ ਹੀ ਜਾਂਦੇ ਰਹੇ ਹਨ। ਇਹ ਕਾਰ ਵੀ ਉਹਨਾਂ ਨੂੰ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਦੇ ਸਦਕਾ ਹੀ ਮਿਲੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਹੈਲੀਕਾਪਟਰ ਦੇ ਰਾਹੀ ਦਰਬਾਰ ਸਾਹਿਬ ਦੇ ਵਿੱਚ ਫੁੱਲਾਂ ਦੀ ਵਰਖਾ ਕੀਤੇ ਜਾਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਹੈਲੀਕਾਪਟਰ ਚ ਬੈਠੀਆਂ ਔਰਤਾਂ ਨੰਗੇ ਸਿਰ ਸਨ। ਉਸ ਨਾਲ ਜੋ ਮਰਿਆਦਾ ਦੀ ਉਲੰਘਣਾ ਹੋਈ ਹੈ। ਹੁਣ ਇਸ ਸੰਬੰਧ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਗਾਂਹ ਤੋਂ ਧਿਆਨ ਰੱਖੇਗੀ ਕਿ ਕਿਸੇ ਵੀ ਤਰੀਕੇ ਮਰਿਆਦਾ ਦੀ ਉਲੰਘਣਾ ਨਾ ਕੀਤੀ ਜਾਵੇ।