ਪੰਜਾਬ : ਹਿੰਦੂ ਆਗੂਆਂ ਨੇ ਘੇਰਿਆ ਥਾਣਾ, 2 ਕਾਬੂ, ਦੇਖੋ ਵੀਡਿਓ

ਪੰਜਾਬ : ਹਿੰਦੂ ਆਗੂਆਂ ਨੇ ਘੇਰਿਆ ਥਾਣਾ, 2 ਕਾਬੂ, ਦੇਖੋ ਵੀਡਿਓ

ਗੁਰਦਾਸਪੁਰ : ਸ਼ਹਿਰ ਅੰਦਰ ਸਨਾਤਨ ਚੇਤਨਾਂ ਮੰਚ ਦੇ ਜਨਮ ਅਸ਼ਟਮੀ ਨਾਲ ਸੰਬੰਧਿਤ ਧਾਰਮਿਕ ਫਲੈਕਸ ਬੋਰਡ ਪਾੜੇ ਜਾਣ ਦੇ ਰੋਸ਼ ਵਿਚ ਵੱਖ ਵੱਖ ਹਿੰਦੂ ਜਥੇਬੰਦੀਆਂ ਵੱਲੋਂ ਥਾਣੇ ਦੇ ਮੂਹਰੇ ਭਾਰੀ ਹੰਗਾਮਾ ਕੀਤਾ ਗਿਆ ਅਤੇ ਇਸ ਦੌਰਾਨ ਕਈ ਵਾਰ ਪੁਲੀਸ ਅਧਿਕਾਰੀਆਂ ਨਾਲ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੀ ਬਹਿਸਬਾਜੀ ਵੀ ਹੋਈ। ਕਿਉਂਕਿ ਅਨੂ ਗੰਡੋਤਰਾ ਅਤੇ ਹਿੰਦੂ ਆਗੂਆਂ ਵਲੋਂ ਸਿੱਧਾ-ਸਿੱਧਾ ਦੋਸ਼ ਲਗਾਇਆ ਜਾ ਰਿਹਾ ਸੀ ਕਿ ਅਜਿਹਾ ਕਾਂਗਰਸ ਪਾਰਟੀ ਨਾਲ ਸਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਦੀ ਸ਼ਹਿ ਤੇ ਕੀਤਾ ਗਿਆ ਹੈ‌ ਅਤੇ ਇਹ ਗੱਲ ਮੌਕੇ ਤੇ ਮੌਜੂਦ ਪੁਲਿਸ ਮੁਲਾਜਮਾਂ ਦੇ ਸਾਹਮਣੇ ਫਲੈਕਸ ਬੋਰਡ ਉਤਾਰਦੇ ਰੰਗੇ ਹੱਥੀ ਫੜੇ ਗਏ ਨੌਜਵਾਨ ਨੇ ਮੰਨੀ ਵੀ ਹੈ ਇਸ ਲਈ ਨਗਰ ਕੌਂਸਲ ਪ੍ਰਧਾਨ ਦੇ ਖਿਲਾਫ਼ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ ਪਰ ਪੁਲਸ ਅਧਿਕਾਰੀ ਇਹ ਗੱਲ ਮੰਨਣ ਨੂੰ ਤਿਆਰ ਨਹੀਂ ਸਨ ।

ਦੱਸ ਦਈਏ ਕਿ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਸਥਾਨਕ ਵਿਧਾਇਕ ਅਤੇ ਕਾਂਗਰਸ ਦੇ ਤੇਜ਼ ਤਰਾਰ ਨੌਜਵਾਨ ਆਗੂ ਵਰਿੰਦਰਮੀਤ ਸਿੰਘ ਪਾਹੜਾ ਦੇ ਛੋਟੇ ਭਰਾ ਹਨ। ਮਾਹੌਲ ਜ਼ਿਆਦਾ ਗਰਮ ਹੋਣ ਤੇ ਮੌਕੇ 'ਤੇ ਪੁਲਿਸ ਸਟੇਸ਼ਨ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਅੱਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਜਗਰੂਪ ਸੇਖਵਾਂ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤੇ ਜਿਸ ਤੋਂ ਬਾਅਦ ਦੇਰ ਰਾਤ ਡੇਢ ਵਜੇ ਸਿਟੀ ਗੁਰਦਾਸਪੁਰ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਜਿਨ੍ਹਾਂ ਵਿੱਚੋਂ ਦੋ ਦੋਸ਼ੀ ਕਾਬੂ ਵੀ ਕਰ ਲਏ ਗਏ ਹਨ, ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ 295,506 ਅਤੇ 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।