ਪੰਜਾਬ : ਸੈਂਕੜੇ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ, ਦੇਖੋ ਵੀਡਿਓ

ਪੰਜਾਬ :  ਸੈਂਕੜੇ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ, ਦੇਖੋ ਵੀਡਿਓ

ਅੰਮ੍ਰਿਤਸਰ :  ਪਿਛਲੀ 15 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ ਦੇ ਵਿੱਚ ਬਹੁਤ ਸਾਰੇ ਕਾਂਗਰਸੀ ਅਤੇ ਅਕਾਲੀ ਦਲ ਦੇ ਵੱਡੇ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ ਸੀ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਨੇਤਾ ਨਵਜੋਤ ਗਰੋਵਰ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾ ਕੇ ਉਹਨਾਂ ਨੂੰ ਨੌਰਥ ਹਲਕੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਵਾਸਤੇ ਭੇਜਿਆ ਗਿਆ ਹੈ ਅਤੇ ਨਵਜੋਤ ਸਿੰਘ ਗਰੋਵਰ ਹਲਕਾ ਨੌਰਥ ਦੇ ਫੈਜ਼ਪੁਰਾ ਇਲਾਕੇ ਵਿੱਚ ਪਹੁੰਚੇ।

ਜਿੱਥੇ ਉਹਨਾਂ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸੈਂਕੜੇ ਹੀ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਏ ।  ਇਸ ਦੌਰਾਨ ਇਲਾਕਾ ਵਾਸੀਆਂ ਨੇ ਕਹਿਣਾ ਕਿ ਉਹ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਦੱਸਿਆ ਕਿ ਉਹ ਆਪਣੇ ਇਲਾਕੇ ਦੇ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਤੋਂ ਨਾਰਾਜ਼ ਸਨ ਇਸ ਕਰਕੇ ਉਹ ਆਮ ਆਦਮੀ ਪਾਰਟੀ ਦੇ ਨਾਲ ਨਹੀਂ ਸੀ ਜੁੜ ਰਹੇ । ਲੇਕਿਨ ਹੁਣ ਇਲਾਕੇ ਵਿੱਚ ਨਵਜੋਤ ਸਿੰਘ ਗਰੋਵਰ ਦੇ ਆਮ ਨਾਲ ਉਹਨਾਂ ਨੂੰ ਆਸ ਬੱਝੀ ਹੈ ਕਿ ਇਲਾਕੇ ਵਿੱਚ ਇੱਕ ਵਾਰ ਫਿਰ ਤੋਂ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਇਸ ਕਰਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਗਰੋਵਰ ਨੇ ਦੱਸਿਆ ਕਿ ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਨੌਰਥ ਵਿੱਚ ਲੋਕਾਂ ਦੀਆਂ ਮੁਸ਼ਕਿਲਾਂਵਾਂ ਸੁਣਨ ਵਾਸਤੇ ਥਾਪੜਾ ਦਿੱਤਾ ਗਿਆ ਹੈ। ਇੱਥੋਂ ਦੇ ਲੋਕ ਹਲਕੇ ਦੇ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਤੋਂ ਨਾਰਾਜ਼ ਸਨ ਕਿ ਉਹ ਹਲਕੇ ਵਿੱਚ ਨਹੀਂ ਆਉਂਦੇ ਅਤੇ ਹਲਕੇ ਦੇ ਬਹੁਤ ਸਾਰੇ ਕੰਮ ਅਜਿਹੇ ਹਨ ਜੋ ਨਹੀਂ ਹੋਏ । ਨਵਜੋਤ ਸਿੰਘ ਗਰੋਵਰ ਨੇ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਉਹਨਾਂ ਦੇ ਇਲਾਕੇ ਵਿੱਚ ਰੁਕੇ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ ਅਤੇ ਜੋ ਇਲਾਕਾ ਵਾਸੀਆਂ ਦੀਆਂ ਛੋਟੀਆਂ ਮੋਟੀਆਂ ਮੁਸ਼ਕਿਲਾਂ ਹੈ ਉਹ ਵੀ ਜਲਦ ਦੂਰ ਕੀਤੀਆਂ ਜਾਣਗੀਆਂ।