ਪੰਜਾਬ : ਜ਼ਮੀਨ ਦੀ ਨਿਸ਼ਾਨਦੇਹੀ ਕਰਾਉਣ ਲਈ ਸੈਂਕੜਿਆਂ ਦੀ ਗਿਣਤੀ 'ਚ ਪਹੁੰਚੀ ਪੁਲਿਸ, ਦੇਖੋ ਵੀਡਿਓ

ਪੰਜਾਬ : ਜ਼ਮੀਨ ਦੀ ਨਿਸ਼ਾਨਦੇਹੀ ਕਰਾਉਣ ਲਈ ਸੈਂਕੜਿਆਂ ਦੀ ਗਿਣਤੀ 'ਚ ਪਹੁੰਚੀ ਪੁਲਿਸ, ਦੇਖੋ ਵੀਡਿਓ

ਅੰਮ੍ਰਿਤਸਰ :  ਤਰਨਤਾਰਨ ਰੋਡ ਦੇ ਉੱਪਰ ਅੰਤਰਯਾਮੀ ਕਲੋਨੀ ਉਸ ਸਮੇਂ ਪੁਲਿਸ ਸ਼੍ਰੋਮਣੀ ਦੇ ਵਿੱਚ ਤਬਦੀਲ ਹੋ ਗਈ ਜਦੋਂ ਉੱਥੇ ਇੱਕ ਨਿੱਜੀ ਸਕੂਲ ਅਤੇ ਐਸਜੀਪੀਸੀ ਦਾ ਇੱਕ ਜਮੀਨ ਨੂੰ ਲੈ ਕੇ ਪੁਰਾਣੇ ਝਗੜੇ ਦੀ ਨਿਸ਼ਾਨਦੇਹੀ ਅੱਜ ਹੋਣ ਜਾ ਰਹੀ ਸੀ। ਦੱਸ ਦਈਏ ਕਿ ਕਾਫੀ ਲੰਬੇ ਸਮੇਂ ਤੋਂ ਐਸਜੀਪੀਸੀ ਦਾ ਤੇ ਇੱਕ ਨਿੱਜੀ ਸਕੂਲ ਦਾ ਜਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਨੂੰ ਲੈ ਕੇ ਕਿ ਨਿੱਜੀ ਸਕੂਲ ਦੇ ਮਾਲਕ ਨੇ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ ਤੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪੁਲਿਸ ਅਤੇ ਐਸਡੀਐਮ ਵਨ ਵੱਲੋਂ ਉਸ ਝਗੜੇ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ। ਇਸ ਦੌਰਾਨ ਨਿੱਜੀ ਸਕੂਲ ਦੇ ਪ੍ਰਿੰਸੀਪਲ ਹਰਪਾਲ ਸਿੰਘ ਯੂਕੇ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਤਹਿਤ ਜੋ ਨਿਸ਼ਾਨਦੇਹੀ ਹੋ ਰਹੀ ਹੈ, ਉਸ ਦੇ ਨਾਲ ਅਸੀਂ ਸਹਿਮਤ ਹਾਂ।

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਆਗੂ ਵਿਜੇ ਸਿੰਘ ਨੇ ਕਿਹਾ ਕਿ ਨਿਜੀ ਸਕੂਲ ਦੇ ਨਾਲ ਲੱਗਦੀ ਜਮੀਨ ਦਾ ਐਸਜੀਪੀਸੀ ਨਾਲ ਕੁਝ ਸਮੇਂ ਤੋਂ ਝਗੜਾ ਚਲਦਾ ਆ ਰਿਹਾ ਸੀ। ਜਿਸ ਤੇ ਮਾਨਯੋਗ ਅਦਾਲਤ ਨੇ ਜਮੀਨ ਦੇ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਜੋ ਐਸਡੀਐਮ ਵਨ ਵੱਲੋਂ ਪੁਲਿਸ ਦੀ ਹਾਜ਼ਰੀ ਦੇ ਵਿੱਚ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਉਸ ਦੇ ਨਾਲ ਐਸਜੀਪੀਸੀ ਵੀ ਸੰਤੁਸ਼ਟ ਹੈ ਤੇ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੀ ਸੰਤੁਸ਼ਟ ਹਨ। ਇਸ ਸਾਰੇ ਮਾਮਲੇ ਤੇ ਪਹੁੰਚੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਜਮੀਨ ਨੂੰ ਲੈ ਕੇ ਮਾਨਯੋਗ ਅਦਾਲਤ ਵੱਲੋਂ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ ਗਏ ਸਨ। ਜਿਸ ਦੇ ਚਲਦੇ ਪੁਲਿਸ ਵੱਲੋਂ ਇੱਥੇ ਸਿਕਿਉਰਟੀ ਮੁਹਈਆ ਕਰਵਾਈ ਗਈ ਹੈ ਤਾਂ ਜੋ ਕਿ ਦੋਵਾਂ ਧਿਰਾਂ ਵਿਚਾਲੇ ਕੋਈ ਵੀ ਟਕਰਾਵ ਦੀ ਸਥਿਤੀ ਪੈਦਾ ਨਾ ਹੋਵੇ।