ਪੰਜਾਬ : ਮਨਾਇਆ ਗਿਆ ਅੰਤਰਰਾਸ਼ਟਰੀ ਜਮਹੂਰੀਅਤ ਦਿਵਸ, ਦੇਖੋ ਵੀਡਿਓ

ਪੰਜਾਬ : ਮਨਾਇਆ ਗਿਆ ਅੰਤਰਰਾਸ਼ਟਰੀ ਜਮਹੂਰੀਅਤ ਦਿਵਸ, ਦੇਖੋ ਵੀਡਿਓ

ਅੰਮ੍ਰਿਤਸਰ : ਸ਼ੋ੍ਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੰਤਰਰਾਸ਼ਟਰੀ ਜਮਹੂਰੀਅਤ ਦਿਵਸ ਅੰਮ੍ਰਿਤਸਰ ਸਾਹਿਬ ਵਿਖੇ ਸਾਰਾਗੜ੍ਹੀ ਸਰਾਂ ਦੇ ਨੇੜੇ ਮਨਾਇਆ ਇਹ ਅੰਤਰਰਾਸ਼ਟਰੀ ਜਮਹੂਰੀਅਤ ਦਿਵਸ ਪਿਛਲੇ 12 ਸਾਲ ਤੋਂ ਸ਼ੋ੍ਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਇਲੈਕਸ਼ਨ ਨਾ ਹੋਣ ਦੇ ਰੋਸ ਵਜੋਂ ਮਨਾਇਆ ਜਾਵੇਗਾ। ਇਸ ਅੰਤਰ ਰਾਸ਼ਟਰੀ ਜਮਹੂਰੀਅਤ ਦਿਵਸ ਮੌਕੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਖ-ਵੱਖ ਸਮਾਜ ਸੇਵੀ ਆਗੂ ਨੇ ਸ਼ਿਰਕਤ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਤਲਵਾੜਾ ਨੇ ਕਿਹਾ ਕਿ ਬੇਸ਼ੱਕ ਅੱਜ ਉਹ ਅੰਤਰਰਾਸ਼ਟਰੀ ਜਮਹੂਰੀਅਤ ਦਿਵਸ ਮਨਾ ਰਹੇ ਹਨ। ਲੇਕਿਨ ਦੇਸ਼ ਵਿੱਚ ਜਮਹੂਰੀਅਤ ਅਤੇ ਲੋਕਤੰਤਰ ਨਹੀਂ ਰਿਹਾ ਨੈਸ਼ਨਲ ਪ੍ਰੈਸ ਦੇ ਉਪਰ ਵੀ ਸਰਕਾਰ ਦਾ ਕਬਜ਼ਾ ਹੋ ਗਿਆ ਹੈ। ਫਿਰ ਵੀ ਸੋਸ਼ਲ ਮੀਡੀਆ ਦੇ ਉੱਪਰ ਲੋਕ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 14 ਸਾਲਾਂ ਤੋਂ ਐਸਜੀਪੀਸੀ ਦੀ ਚੋਣ ਨਹੀਂ ਹੋਈ।

ਇੰਡੀਅਨ ਸਟੇਟ ਐਸਜੀਪੀਸੀ ਤੇ ਆਪਣਾ ਕਬਜ਼ਾ ਕਰਨਾ ਚਾਹੁੰਦੀ ਹੈ। ਅਜਿਹਾ ਅਸੀਂ ਕਦੇ ਵੀ ਨਹੀਂ ਹੋਣ ਦਵਾਂਗੇ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਫਿਰ ਲੋਕ ਸਭਾ ਚੋਣਾਂ ਅਤੇ ਫਿਰ ਐਸਜੀਪੀਸੀ ਦੀਆਂ ਚੋਣਾਂ ਅਸੀਂ ਜ਼ਰੂਰ ਲੜਾਂਗੇ ਪੰਜਾਬ ਸਰਕਾਰ ਦੇ ਉਪਰ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬਦਲਾਵ ਦਾ ਨਾਅਰਾ ਲੈ ਕੇ ਪੰਜਾਬ ਸਰਕਾਰ ਸੱਤਾ ਵਿੱਚ ਆਈ ਸੀ ਅਤੇ ਬਦਲਾਵ ਦੀ ਸਭ ਤੋਂ ਵੱਡੀ ਉਦਾਹਰਣ ਅਮ੍ਰਿਤਸਰ ਵਿੱਚ ਦੇਖਣ ਨੂੰ ਮਿਲੀ ਜਿੱਥੇ ਪੁਰਾਣੀਆਂ ਸਰਕਾਰਾਂ ਵੱਲੋਂ ਇੱਕ ਸਕੂਲ ਤਿਆਰ ਕੀਤਾ। ਓਥੇ ਸਕੂਲ ਨੂੰ ਰੰਗ ਰੋਗਨ ਕਰਕੇ ਅਤੇ ਉਸਦਾ ਨਾਮ ਬਦਲ ਕੇ ਉਸ ਨੂੰ ਬਦਲਾਵ ਕਹਿਣਾ ਹੈਰਾਨ ਕਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਮਨੀਸ਼ ਸਸੋਦੀਆ ਵੱਲੋਂ ਵੀ ਇਸੇ ਤਰੀਕੇ ਸਕੂਲਾਂ ਨੂੰ ਰੰਗ ਰੋਗਨ ਕਰਕੇ ਬਦਲਾਵ ਕੀਤਾ ਸੀ। ਤੇ ਅੱਜ ਮਨੀਸ਼ ਤਿਹਾੜ ਜੇਲ੍ਹ ਵਿੱਚ ਬੈਠਾ ਹੈ ਅਤੇ ਜਿਸ ਤਰੀਕੇ ਭਗਵੰਤ ਮਾਨ ਕੰਮਕਾਰ ਕਰ ਰਿਹਾ ਹੈ ਲੱਗਦਾ ਹੈ ਭਗਵੰਤ ਮਾਨ ਵੀ ਮਨੀਸ਼ ਸਸੋਦੀਆਂ ਨਾਲ ਜਾ ਕੇ ਬੇਠੋਗਾ।

ਦੂਜੇ ਪਾਸੇ ਸਮਾਜ ਸੇਵੀ ਪਲਵਿੰਦਰ ਸਿੰਘ ਝੋਟਾ ਨੇ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਨੇ ਨਸ਼ੇ ਦੇ ਖਿਲਾਫ ਜੰਗ ਸ਼ੁਰੂ ਕੀਤੀ ਤਾਂ ਉਸ ਸਮੇ ਕੁਝ ਕ ਸੋਸ਼ਲ ਮੀਡੀਆ ਚੈਨਲਾਂ ਨੂੰ ਛੱਡ ਕੇ ਕਿਸੇ ਵੀ ਸਰਕਾਰੀ ਚੈਨਲ ਨੇ ਉਹਨਾਂ ਦੀ ਖਬਰ ਨਹੀਂ ਦਿਖਾਈ ਜਿਨ੍ਹਾਂ ਨੇ ਉਸ ਦੀ ਖ਼ਬਰ ਦਿਖਾਈ ਉਸ ਦਾ ਉਹ ਧੰਨਵਾਦ ਕਰਦੇ ਹਨ ਉਨ੍ਹਾਂ ਕਿਹਾ ਕਿ ਨਸ਼ਾ ਜ਼ਿਆਦਾ ਵੱਧ ਚੁੱਕਾ ਹੈ ਕੀ ਉਸ ਨੂੰ ਰੋਕਣਾ ਬੜਾ ਮੁਸ਼ਕਲ ਹੁੰਦਾ ਜਾ ਰਿਹਾ ਹੈ ਚੋਟਾਂ ਨੇ ਬੋਲਦੇ ਹੋਏ ਕਿਹਾ ਕਿ ਸਰਕਾਰਾਂ ਖੁਦ ਹੀ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ ਉਨ੍ਹਾਂ ਕਿਹਾ ਅਗਰ ਨਸ਼ਾ ਖਤਮ ਹੋ ਗਿਆ ਤਾਂ ਸਰਕਾਰਾਂ ਕਿਸ ਮੁੱਦੇ ਤੇ ਵੋਟ ਮੰਗਣਗੀਆਂ ਝੋਟਾ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਸਾਡੀ ਜੰਗ ਜਾਰੀ ਹੈ ਅਤੇ ਜਾਰੀ ਰਹੇਗੀ