ਪੰਜਾਬ : ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ  :  ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : ਪੂਰੇ ਦੇਸ਼ ਦੇ ਵਿੱਚ ਦਿਵਾਲੀ ਦਾ ਤਿਉਹਾਰ ਹਿੰਦੂ ਧਰਮ ਵੱਲੋਂ ਬੜੇ ਹੀ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਸਿੱਖ ਧਰਮ ਵੱਲੋਂ ਬੰਦੀਛੋੜ ਦਿਵਸ ਦਾ ਤਿਉਹਾਰ ਮਨਾਇਆ ਜਾਂਦਾ ਹੈ। ਕਿਉਂਕਿ ਇਸ ਦਿਨ ਗਵਾਲੀਅਰ ਦੇ ਕਿਲੇ ਤੋਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ 52 ਰਾਜਿਆਂ ਨੂੰ ਆਪਣੇ ਨਾਲ ਰਿਹਾ ਕਰਵਾ ਕੇ ਲੈ ਕੇ ਆਏ ਸਨ। ਜਿਸ ਨੂੰ ਲੈ ਕੇ ਬੰਦੀ ਛੋੜ ਦਿਵਸ ਤੇ ਵੱਡੀ ਗਿਣਤੀ ਚ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦਿਆਂ ਹਨ। ਦੂਸਰੇ ਪਾਸੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਹੱਥਾਂ ਵਿੱਚ ਪੋਸਟਰ ਲੈ ਕੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਹੀ ਸਿੱਖ ਜਥੇਬੰਦੀਆਂ ਤੇ ਐਸਜੀਪੀਸੀ ਜਦੋ ਜਹਿਦ ਕਰ ਰਹੇ ਹਨ। ਲੇਕਿਨ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਪਾਈ ਅਤੇ ਹੁਣ ਹੋਰ ਵੀ ਆਗੂ ਬੰਦੀ ਹੋ ਗਏ ਹਨ।

ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਅਸੀਂ ਅੱਜ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਸੰਗਤਾਂ ਦੇ ਚਰਨਾਂ ਚ ਅਪੀਲ ਕਰ ਰਹੇ ਹਾਂ ਕਿ ਜੋ ਵੀ ਵਿਅਕਤੀਬੰਦੀ ਛੁੱਟ ਦਿਵਸ ਤੇ ਮੱਥਾ ਟੇਕਣ ਦਰਬਾਰ ਸਾਹਿਬ ਆਉਂਦਾ ਹੈ। ਉਸ ਨੂੰ ਅਪੀਲ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਵੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰੇ। ਉਹਨਾਂ ਕਿਹਾ ਕਿ ਲੋਕ ਅਦਾਲਤਾਂ ਅਤੇ ਰਾਜਨੀਤਿਕ ਲੀਡਰਾਂ ਦੇ ਉੱਪਰੋਂ ਹੁਣ ਉਹਨਾਂ ਦਾ ਵਿਸ਼ਵਾਸ ਖਤਮ ਹੋ ਚੁੱਕਾ ਹੈ। ਹੁਣ ਵਾਹਿਗੁਰੂ ਦੇ ਚਰਨਾਂ ਅੱਗੇ ਹੀ ਅਰਦਾਸ ਕਰਦੇ ਹਾਂ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਜੇਲਾਂ ਚੋਂ ਰਿਹਾਅ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਅਰਦਾਸ ਵਿੱਚ ਇੰਨੀ ਤਾਕਤ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅਰਦਾਸ ਕਰਨ ਨਾਲ ਖੁੱਲ ਸਕਦਾ ਹੈ, ਤੇ ਬੰਦੀ ਸਿੰਘਾਂ ਦੀ ਰਿਹਾਈ ਵੀ ਅਰਦਾਸ ਕਰਨ ਨਾਲ ਹੋ ਸਕਦੀ ਹੈ। ਇਸ ਲਈ ਅੱਜ ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਬੰਦੀ ਛੋੜ ਦਿਵਸ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ।