ਪੰਜਾਬ : ਸਾਂਸਦ ਗੁਰਜੀਤ ਸਿੰਘ ਔਜਲਾ ਨੇ CM ਮਾਨ ਨੂੰ ਕੀਤੀ ਅਪੀਲ, ਦੇਖੋ ਵੀਡਿਓ

ਪੰਜਾਬ :  ਸਾਂਸਦ ਗੁਰਜੀਤ ਸਿੰਘ ਔਜਲਾ ਨੇ CM  ਮਾਨ ਨੂੰ ਕੀਤੀ ਅਪੀਲ, ਦੇਖੋ ਵੀਡਿਓ

ਅੰਮ੍ਰਿਤਸਰ :  ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਇਕ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ, ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਪੁਲਿਸ ਉੱਤੇ ਵੀ ਸ਼ਿਕੰਜਾ ਕੱਸਿਆ ਜਾਵੇ। ਉਹਨਾਂ ਨੇ ਕਿਹਾ ਕਿ ਜੋ ਉਪਰਾਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤਾ ਜਾ ਰਿਹਾ ਹੈ, ਉਹ ਸਲਾਗਾ ਯੋਗ ਹੈ। ਲੇਕਿਨ ਪੰਜਾਬ ਦੇ ਹਰ ਇੱਕ ਥਾਣੇ ਦੇ ਬਾਹਰ ਨਸ਼ਾ ਥਾਣੇਦਾਰ ਦੀ ਮਿਲੀ ਭੁਗਤ ਦੇ ਨਾਲ ਵਿਕਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਖਤਮ ਹੋਵੇ। ਅਸੀਂ ਹਰ ਇੱਕ ਵਿਅਕਤੀ ਦਾ ਸਹਿਯੋਗ ਦੇਣ ਲਈ ਤਿਆਰ ਹਾਂ।

ਉਹਨਾਂ ਨੇ ਕਿਹਾ ਕਿ ਪੰਜਾਬ ਦੇ ਥਾਣਿਆਂ ਵਿੱਚ ਹਾਲਾਤ ਇਦਾਂ ਦੇ ਬਣ ਚੁੱਕੇ ਹਨ ਕਿ ਜਗ੍ਹਾ ਜਗ੍ਹਾ ਤੇ ਲੁੱਟ ਕਸੁੱਟ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਇਸ ਤੇ ਵੀ ਨਿਜਾਤ ਪਾਈ ਜਾਵੇ। ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਉਪਰਾਲੇ ਦਾ ਸ਼ਲਾਗਾ ਕੀਤੀ। ਲੇਕਿਨ ਕਿਤੇ ਨਾ ਕਿਤੇ ਉਹਨਾਂ ਦੇ ਸ਼ਬਦਾਂ ਵਿੱਚ ਮੁੱਖ ਮੰਤਰੀ ਨੂੰ ਘੇਰਨ ਦੀ ਗੱਲ ਵੀ ਕੀਤੀ ਜਾ ਰਹੀ। ਉਹਨਾਂ ਵੱਲੋਂ ਬੀਤੇ ਦਿਨ ਅਕਾਲੀ ਨੇਤਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰਸ ਉੱਤੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਅੱਜ ਇਹ ਮੁੱਦਾ ਨਹੀਂ ਹੈ ਬਸ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਇੱਕ ਵਿਅਕਤੀ ਨਸ਼ੇ ਤੋਂ ਦੂਰ ਹੋਵੇ ਅਤੇ ਇਸ ਦਲਦਲ ਚੋਂ ਬਾਹਰ ਨਿਕਲੇ।