ਪੰਜਾਬ : ਮੰਤਰੀ ਧਾਲੀਵਾਲ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ, ਦੇਖੋ ਵੀਡਿਓ

ਪੰਜਾਬ  : ਮੰਤਰੀ ਧਾਲੀਵਾਲ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ, ਦੇਖੋ ਵੀਡਿਓ

ਅੰਮ੍ਰਿਤਸਰ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਫੌਜੀ ਜਵਾਨ ਸ਼ਮਸ਼ੇਰ ਸਿੰਘ ਬੀਤੇ ਦਿਨ ਸਿਆਚਨ ਗਲੇਸ਼ੀਅਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਘਰ ਪੁੱਜੇ। ਇਸ ਮੌਕੇ ਉਹਨਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹਨ। ਬੇਸ਼ੱਕ ਸ਼ਮਸ਼ੇਰ ਸਿੰਘ ਦੇ ਜਾਣ ਦਾ ਪਰਿਵਾਰ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਪਰ ਉਹ ਦੇਸ਼ ਦੀ ਸਰਹੱਦ ਦੀ ਰਾਖੀ ਲਈ ਆਪਣਾ ਆਪ ਵਾਰ ਗਿਆ ਹੈ। ਜਿਸ ਦਾ ਸਾਨੂੰ ਅਤੇ ਆਉਣ ਵਾਲੀ ਪੀੜੀਆਂ ਨੂੰ ਸਦਾ ਮਾਣ ਰਹੇਗਾ। ਸਰਦਾਰ ਧਾਲੀਵਾਲ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਸੰਭਵ ਆਰਥਿਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

ਉਹਨਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਮੁੱਖ ਮੰਤਰੀ ਸਰਦਾਰ ਮਾਨ ਵੱਲੋਂ ਵੀ ਪਰਿਵਾਰ ਨਾਲ ਦਿੱਲੀ ਹਮਦਰਦੀ ਪ੍ਰਗਟ ਕੀਤੀ। ਧਾਲੀਵਾਲ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ। ਇਹਨਾਂ ਦੇ ਪਰਿਵਾਰਾਂ ਨੂੰ ਸਾਂਭਣਾ ਅਤੇ ਉਹਨਾਂ ਦੇ ਬੱਚਿਆਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ । ਉਹਨਾਂ ਕਿਹਾ ਕਿ ਜਿੱਥੇ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇਗੀ, ਉਥੇ ਪਿੰਡ ਅਤੇ ਇਲਾਕਾ ਵਾਸੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਹਨਾਂ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ।