ਪੰਜਾਬ : ਬੇਅੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਦੇਖੋ ਵੀਡਿਓ

ਪੰਜਾਬ : ਬੇਅੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ  ਭੋਗ ਪਾਏ ਗਏ, ਦੇਖੋ ਵੀਡਿਓ

ਅੰਮ੍ਰਿਤਸਰ : ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਵਾਪਰਿਆ ਘੱਲੂਘਾਰਾ ਸਿੱਖ ਕਦੀ ਵੀ ਨਹੀਂ ਭੁੱਲ ਸਕਦੇ ਅਤੇ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਜਿਸ ਤਰੀਕੇ ਦਰਬਾਰ ਸਾਹਿਬ ਦੇ ਉੱਪਰ ਹਮਲਾ ਕੀਤਾ ਗਿਆ। ਉਸ ਦਾ ਬਦਲਾ ਕੌਮ ਦੇ ਸਿੰਘਾਂ ਵੱਲੋਂ ਲਿੱਤਾ ਗਿਆ।

ਜਿਸ ਨਾਲ ਕਿ ਕੌਮ ਹਰ ਸਾਲ ਉਹਨਾਂ ਦੀ ਬਰਸੀ ਮਨਾ ਕੇ ਉਹਨਾਂ ਨੂੰ ਯਾਦ ਕਰਦੀ ਹੈ। ਇਸ ਦੇ ਨਾਲ ਹੀ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਸਿੱਖਾਂ ਤੇ ਜ਼ੁਲਮ ਕਰਦੀ ਆਈ ਹੈ। ਪਹਿਲਾਂ ਕੇਂਦਰ ਵਿੱਚ ਬੈਠੀ ਕਾਂਗਰਸ ਨੇ ਸਿੱਖਾਂ ਤੇ ਕਹਿਰ ਢਾਇਆ ਅਤੇ ਹੁਣ ਕੇਂਦਰ ਵਿੱਚ ਬੈਠੀ ਭਾਜਪਾ ਵੇ ਸਿੱਖਾਂ ਤੇ ਜੁਲਮ ਕਰ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਾ ਦਿੱਤਾ ਮਾਡਲ ਜਿਸ ਨੂੰ ਕਿ ਉਹ ਨਿਲਾਮ ਕਰ ਰਿਹਾ। ਇਥੋਂ ਇਹ ਸਾਬਿਤ ਹੁੰਦਾ ਹੈ ਕਿ ਭਾਜਪਾ ਦੇ ਦਿਲ ਵਿੱਚ ਸਿੱਖਾਂ ਲਈ ਕਿੰਨੇ ਕੁ ਹਮਦਰਦੀ ਹੈ।  ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ

ਕਿ ਉਹ ਕਿਸੇ ਨੂੰ ਵੀ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਨਾ ਕਰਨ।  ਦੱਸ ਦਈਏ ਕਿ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਜੂਨ 1984 ਵੇਲੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ 31 ਅਕਤੂਬਰ 1984 ਨੂੰ ਭਾਰਤ ਦੀ ਉਸ ਵੇਲੇ ਦੀ  ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਉਪਰੰਤ ਭਾਈ ਬੇਅੰਤ ਸਿੰਘ ਨੂੰ 31 ਅਕਤੂਬਰ 1984 ਨੂੰ ਹੀ ਗ੍ਰਿਫ਼ਤਾਰੀ ਮੌਕੇ ਸ਼ਹੀਦ ਕਰ ਦਿੱਤਾ ਗਿਆ ਸੀ। ਜਦਕਿ ਭਾਈ ਸਤੰਵਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਲੰਬੀ ਅਦਾਲਤੀ ਕਾਰਵਾਈ ਤੋਂ ਬਾਅਦ ਤਸੀਹੇ ਦੇ ਕੇ 6 ਜਨਵਰੀ 1989 ਨੂੰ ਫਾਂਸੀ ਦਿੱਤੀ ਗਈ ਸੀ।