ਪੰਜਾਬ : ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈਕੇ ਦੋਮਾਲਾ ਸਜਾਉਣ ਦੇ ਲਗਾਏ ਲੰਗਰ, ਦੇਖੋ ਵੀਡਿਓ

ਪੰਜਾਬ : ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈਕੇ ਦੋਮਾਲਾ ਸਜਾਉਣ ਦੇ ਲਗਾਏ ਲੰਗਰ, ਦੇਖੋ ਵੀਡਿਓ

ਮਾਛੀਵਾੜਾ ਸਾਹਿਬ : ਪੋਹ ਦੇ ਮਹੀਨੇ ਵਿਚ ਗੁਰੂ ਸਾਹਿਬਾਨ ਨੇ ਆਪਣਾ ਪੂਰਾ ਪਰਿਵਾਰ ਕੌਮ ਲਈ ਵਾਰ ਦਿੱਤਾ ਸੀ। ਇਸ ਪੋਹ ਦੇ ਮਹੀਨੇ ਨੂੰ ਗੁਰੂ ਸਾਹਿਬਾਨ ਦੇ ਪਰਿਵਾਰ ਦੀ ਯਾਦ ਨੂੰ ਲੈਕੇ ਵੱਖ ਵੱਖ ਗੁਰਦੁਆਰਿਆਂ ਵਿੱਚ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਤਰ੍ਹਾਂ ਮਾਛੀਵਾੜਾ ਸਾਹਿਬ ਜੀ ਦੀ ਗੁਰੂ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਤੇ ਚੱਲ ਰਹੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈਕੇ ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਲੰਗਰ ਲਗਾਏ ਜਾਂਦੇ ਹਨ। ਉਥੇ ਹੀ ਸੰਗਤਾਂ ਵਲੋਂ ਲੰਗਰ ਲਗਾਇਆ ਗਿਆ ਹੈ। ਜਿਸ ਵਿਚ ਦੋਮਾਲਾ ਸਜਾਉਣ ਦੇ ਲੰਗਰ ਵੀ ਲਗਾਏ ਗਏ ਹਨ । ਸੰਗਤਾਂ ਵਲੋਂ ਇਸ ਦੋਮਾਲਾ ਸਜਾਉਣ ਦੇ ਲਗਾਏ ਲੰਗਰ ਵਿਚ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲਿਆ। ਉਥੇ ਹੀ ਛੋਟੇ ਛੋਟੇ ਬੱਚਿਆਂ ਵਿੱਚ ਵੀ ਦੋਮਾਲਾ ਸਜਾਉਣ ਦਾ ਉਤਸ਼ਾਹ ਦੇਖਿਆ ਗਿਆ।

ਇਸ ਦੌਰਾਨ ਬਾਬਾ ਜਸਪਾਲ ਸਿੰਘ ਪਵਾਤ ਨੇ ਦੱਸਿਆ ਕਿ ਉਨ੍ਹਾਂ ਵਲੋਂ ਨੋਜਵਾਨਾਂ ਤੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਪਿਛਲੇ ਕੁਝ ਸਾਲਾਂ ਤੋਂ ਵੱਖ ਵੱਖ ਸਥਾਨਾਂ ਤੇ ਇਸ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਨੇ ਦੋਮਾਲਾ ਸਜਾਉਣ ਤੇ ਦਸਤਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਸੰਸਥਾ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਗੁਰਮਤਿ ਪ੍ਰਚਾਰ ਲਹਿਰ ਕੈਂਪ ਲਗਾਏ ਜਾਂਦੇ ਹਨ। ਜਿਸ ਵਿੱਚ ਬੱਚਿਆਂ ਦੀਆਂ ਗੁਰਮਤਿ ਦੀਆਂ ਕਲਾਸਾਂ ਗੁਰਬਾਣੀ ਦੀ ਸੰਥਿਆਂ, ਗੁਰੂ-ਇਤਿਹਾਸ ਦੀ ਜਾਣਕਾਰੀ, ਧਾਰਮਿਕ ਫਿਲਮਾਂ, ਸਵੇਰੇ ਸ਼ਾਮ ਗੁਰਬਾਣੀ ਅਤੇ ਇਤਿਹਾਸ ਦੀ ਕਥਾ, ਨਸ਼ਿਆਂ ਤੋਂ ਬਚਣ ਦੀ ਜਾਣਕਾਰੀ, ਵਾਤਾਵਰਣ ਦੀ ਸਾਂਭ-ਸੰਭਾਲ ਆਦਿ। ਕੈਂਪ ਦੀ ਸਮਾਪਤੀ ਤੇ ਅੰਮ੍ਰਿਤ ਸੰਚਾਰ ਵੀ ਕਰਵਾਈਆ ਜਾਂਦਾ ਹੈ।