ਪੰਜਾਬ : ਗੋਲੀ ਚਲਣ ਦੇ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ, ਦੇਖੋ ਵੀਡਿਓ

ਪੰਜਾਬ :  ਗੋਲੀ ਚਲਣ ਦੇ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ 'ਚ ਸਿਆਸਤਦਾਨ ਤਸਵੀਰ ਖਿਚਨ ਨੂੰ ਲੈ ਕੇ ਅਕਸਰ ਹੀ ਵਿਵਾਦਾਂ ਦੇ ਵਿੱਚ ਨਜ਼ਰ ਆਉਂਦੇ ਹਨ। ਲੇਕਿਨ ਅੰਮ੍ਰਿਤਸਰ ਵਿੱਚ ਇੱਕ ਤਸਵੀਰ ਖਿਚਨ ਨੂੰ ਲੈ ਕੇ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਹਰਕਤ ਚ ਆਉਂਦੀਆ ਹੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਤਲੀਘਰ ਇਲਾਕੇ ਦੇ ਵਿੱਚ ਇੱਕ ਸੀਵਰੇਜ ਦੀ ਸਫਾਈ ਨੂੰ ਲੈ ਕੇ ਕੰਮ ਦੀ ਤਸਵੀਰ ਖਿਚਾਉਣ ਨੂੰ ਲੈ ਕੇ 2 ਗੁੱਟਾਂ ਦੇ ਵਿੱਚ ਆਪਸ ਚ ਲੜਾਈ ਹੋਈ। ਜਿਸ ਤੋਂ ਬਾਅਦ ਇੱਕ ਵਿਅਕਤੀ ਵੱਲੋਂ 2 ਗੋਲੀਆਂ ਚਲਾਈਆਂ ਗਈਆਂ। ਉਸ ਵਲੋਂ ਹਵਾਈ ਫਾਇਰ ਕੀਤਾ ਗਿਆ ਤੇ ਦੂਸਰਾ ਇੱਕ ਵਿਅਕਤੀ ਦੇ ਪ੍ਰਾਈਵੇਟ ਪਾਰਟ ਤੇ ਜਾ ਕੇ ਲੱਗਾ।

ਜਿਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈਜਾਇਆ ਗਿਆ। ਉਹ ਹੁਣ ਖਤਰੇ ਚੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਚਾਹੇ ਕੋਈ ਵੀ ਵਿਅਕਤੀ ਹੋਵੇ, ਚਾਹੇ ਕੋਈ ਕਿਸੇ ਵੀ ਪਾਰਟੀ ਨਾਲ ਸੰਬੰਧ ਰੱਖਦਾ ਹੋਵੇ, ਅਸੀਂ ਉਸ ਖਿਲਾਫ ਜਰੂਰ ਕਾਰਵਾਈ ਕਰਾਂਗੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਲਿੱਤਾ ਹੈ ਅਤੇ ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਇਥੇ ਦੱਸਣ ਯੋਗ ਹੈ ਕਿ ਅੱਜ ਦਾ ਦਿਨ ਕਾਲਾ ਦਿਨ ਦੇ ਰੂਪ ਵਿੱਚ ਜਾਣਿਆ ਜਾ ਰਿਹਾ ਹੈ। ਕਿਉਂਕਿ ਸਵੇਰੇ ਤੜਕਸਾਰ ਇੱਕ ਪੁਲਿਸ ਅਧਿਕਾਰੀ ਦੀ ਕੁਝ ਅਗਿਆਤ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਇਸ ਤੋਂ ਬਾਅਦ ਛੇਹਰਟਾ ਇਲਾਕੇ ਦੇ ਵਿੱਚ ਸਾਢੇ ਚਾਰ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਵੀ ਕੁਝ ਆਰੋਪੀਆਂ ਵੱਲੋਂ ਅੰਜਾਮ ਦਿੱਤਾ ਗਿਆ। ਦੇਰ ਸ਼ਾਮ ਤੱਕ ਪੁਤਲੀਘਰ ਦੇ ਵਿੱਚ ਵੀ ਇੱਕ ਨੇਤਾ ਵੱਲੋਂ ਦੂਸਰੇ ਨੇਤਾ ਦੇ ਉੱਤੇ ਗੋਲੀ ਚਲਾ ਕੇ ਉਸ ਨੂੰ ਜਖਮੀ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਆਪਣੀ ਛਵੀ ਸਾਫ ਕਰਨ ਵਿੱਚ ਲੱਗੀ ਹੋਈ ਹੈ ਅਤੇ ਆਰੋਪੀਆਂ ਨੂੰ ਫੜਨ ਦੀ ਗੱਲ ਕਰ ਰਹੀ ਹੈ। ਲੇਕਿਨ ਹਾਲਾਤ ਲਗਾਤਾਰ ਹੀ ਪੰਜਾਬ ਦੇ ਇਤਿਹਾਸ ਤੋਂ ਅੰਮ੍ਰਿਤਸਰ ਦੇ ਖਰਾਬ ਹੁੰਦੇ ਹੋਏ ਨਜ਼ਰ ਆ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਬਾਕੀ ਆਰੋਪੀਆਂ ਨੂੰ ਕਦੋਂ ਤੱਕ ਗ੍ਰਿਫਤਾਰ ਕਰਦੀ ਹੈ।