ਪੰਜਾਬ : ਪੁਲਿਸ ਨੇ ਹੈਰੋਇਨ ਸਮੇਤ 3 ਕੀਤੇ ਕਾਬੂ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਹੈਰੋਇਨ ਸਮੇਤ 3 ਕੀਤੇ ਕਾਬੂ, ਦੇਖੋ ਵੀਡਿਓ

13 ਲੱਖ 54 ਹਜਾਰ ਦੀ ਡਰੱਗ ਮਨੀ ਅਤੇ ਈ-ਰਿਕਸ਼ਾ ਬਰਾਮਦ

ਅੰਮ੍ਰਿਤਸਰ : ਪੰਜਾਬ ਵਿੱਚ ਨਸ਼ਾ ਇੰਨਾ ਜਿਆਦਾ ਵੱਧ ਚੁੱਕਾ ਹੈ ਕਿ ਇਸ ਨਸ਼ੇ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਗਾਤਾਰ ਹੀ ਉਪਰਾਲੇ ਕੀਤੇ ਜਾ ਰਹੇ ਹਨ । ਪੁਲਿਸ ਵੱਲੋਂ ਜਗ੍ਹਾ ਜਗ੍ਹਾ ਤੇ ਨਾਕੇਬੰਦੀ ਕਰਕੇ ਹਰ ਸ਼ੱਕੀ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਸੀਆਈਏ ਸਟਾਫ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ 3 ਵਿਅਕਤਿਆਂ ਨੂੰ ਢਾਈ ਕਿਲੋ ਹਰਨ ਸਮੇਤ ਅਤੇ 13 ਲੱਖ 54 ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਏਸੀਪੀ ਈਸਟ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਸੀਆਈਏ ਸਟਾਫ ਤਿੰਨ ਨੂੰ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਹੈਰੋਇਨ ਮੰਗਾ ਕੇ ਕੁਝ ਵਿਅਕਤੀ ਅੰਮ੍ਰਿਤਸਰ ਚ ਵੱਖ-ਵੱਖ ਥਾਵਾਂ ਤੇ ਵੇਚ ਰਹੇ ਹਨ।

ਪੁਲਿਸ ਨੇ ਇਸ ਤੇ ਕਾਰਵਾਈ ਕਰਦੇ ਹੋਏ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਤਿੰਨਾਂ ਦੇ ਵਿੱਚੋਂ ਇੱਕ ਵਿਅਕਤੀ ਈ ਰਿਕਸ਼ਾ ਚਲਾਉਂਦਾ ਹੈ ਅਤੇ ਇਹ ਈ ਰਿਕਸ਼ਾ ਦੇ ਉੱਪਰ ਹੀ ਨਸ਼ਾ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਆਦਾਤਰ ਈ ਰਿਕਸ਼ਾ ਨੂੰ ਚੈਕਿੰਗ ਲਈ ਘੱਟ ਹੀ ਰੋਕਿਆ ਜਾਂਦਾ ਹੈ, ਇਸ ਲਈ ਇਹਨਾਂ ਵੱਲੋਂ ਈ ਰਿਕਸ਼ਾ ਦਾ ਸਹਾਰਾ ਲਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਇਹਨਾਂ ਤਿੰਨਾਂ ਦਾ ਜੋ ਮਾਸਟਰਮਾਇੰਡ ਸੰਦੀਪ ਸਿੰਘ ਉਸ ਨੂੰ ਗ੍ਰਿਫਤਾਰ ਕਰਨਾ ਹਜੇ ਬਾਕੀ ਹੈ। ਫਿਲਹਾਲ ਪੁਲਿਸ ਵੱਲੋਂ ਅਰਸ਼ ਮੱਟੂ ਤੇ ਉਸਦੇ ਦੋ ਸਾਥੀਆਂ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਦੇ ਕੋਲੋਂ ਪਹਿਲਾਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ।

ਬਾਅਦ ਵਿੱਚ ਸਖਤੀ ਨਾਲ ਪੁੱਛਗਿੱਛ ਕਰਨ ਤੇ ਡੇਢ ਕਿੱਲੋ ਹੋਰ ਹੈਰੋਇਨ ਬਰਾਮਦ ਕੀ ਗਈ ਹੈ । ਇਸ ਤੋਂ ਇਲਾਵਾ 13 ਲੱਖ 54 ਹਜ਼ਾਰ ਦੀ ਡਰੱਗ ਮਣੀ ਵੀ ਇਹਨਾਂ ਤੋਂ ਬਰਾਮਦ ਹੋਈ ਹੈ। ਆਰੋਪਿਆਂ ਦਾ ਮਾਨਯੋਗ ਅਦਾਲਤ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਹੋਇਆ ਹੈ। ਅਤੇ ਇਹਨਾਂ ਤੋਂ ਹੋਰ ਸਖਤੀ ਨਾਲ ਪੁੱਛਗਿਛ ਵੀ ਕੀਤੀ ਜਾ ਰਹੀ।ਪੁਲਿਸ ਦਾ ਕਹਿਣਾ ਹੈ ਕਿ ਇਹ ਪਾਕਿਸਤਾਨ ਤੋਂ ਹੈਰੋਇਨ ਮੰਗਾ ਕੇ ਵੇਚਣ ਦਾ ਕੰਮ ਕਰਦੇ ਸਨ ਅਤੇ ਫਿਲਹਾਲ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਪਾਕਿਸਤਾਨ ਨਾਲ ਕਿਸ ਤਰੀਕੇ ਦੇ ਸੰਬੰਧ ਹਨ।