ਪੰਜਾਬ : ਪੁਲਿਸ ਨੇ ਨਸ਼ੇ ਖਿਲਾਫ ਕੱਡੀ ਮਿੰਨੀ ਮੈਰਾਥੋਨ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਨਸ਼ੇ ਖਿਲਾਫ ਕੱਡੀ ਮਿੰਨੀ ਮੈਰਾਥੋਨ, ਦੇਖੋ ਵੀਡਿਓ

ਬਟਾਲਾ : ਪੁਲਿਸ ਵਲੋਂ ਨਸ਼ੇ ਦੇ ਖਿਲਾਫ ਕੱਡੀ ਗਈ ਮਿੰਨੀ ਮੈਰਾਥੋਨ ਇਸ ਮੋਕੇ ਐਸਐਸਪੀ ਬਟਾਲਾ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਦੇ ਨਾਲ ਨਾਲ ਸ਼ਹਿਰ ਦੇ ਵੱਖ ਵੱਖ ਲੋਕਾਂ ਨੇ ਵੀ ਹਿਸਾ ਲਿਆ। ਇਹ ਮੈਰਾਥੋਨ ਐਸਐਸਪੀ ਦੇ ਦਫਤਰ ਤੋਂ ਸ਼ੁਰੂ ਹੋਕੇ ਪੁਲਿਸ ਲਾਈਨ ਬਟਾਲਾ ਵਿਖੇ ਸਮਾਪਤ ਹੋਈ। ਐਸਐਸਪੀ ਅਸ਼ਵਣੀ ਗੋਟੀਅਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਦੀਆਂ ਹਦਾਇਤਾਂ ਮੁਤਾਬਕ ਅਸੀਂ ਮਿੰਨੀ ਮੈਰਾਥੋਨ ਕੱਡੀ ਹੈ। ਇਸ ਨਾਲ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰਨਾ ਹੈ।

ਅਸੀਂ ਨਸ਼ੇ ਨੂੰ ਖਤਮ ਕਰਨਾ ਚਾਹੁੰਦੇ। ਇਸ ਲਈ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਗਿਰਫ਼ਤਾਰ ਕਰਦੇ ਹਾਂ। ਓਥੇ ਹੀ ਮੈਰਾਥੋਨ ਕਰਕੇ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕਰ ਰਹੇ ਹਾਂ। ਉਥੇ ਹੀ ਸਮਾਜਸੇਵੀ ਨੇ ਕਿਹਾ ਸਾਨੂੰ ਬਹੁਤ ਖੁਸ਼ੀ ਹੈ ਕਿ ਅਸੀਂ ਮੈਰਾਥੋਨ ਵਿੱਚ ਹਿਸਾ ਲਿਆ ਹੈ। ਅਸੀਂ ਹਰ ਤਰੀਕੇ ਨਾਲ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੁਲਿਸ ਦਾ ਸਾਥ ਦੇਵਾਂਗੇ।