ਪੰਜਾਬ : ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਕੀਤਾ ਜਾਗਰੂਕ, ਦੇਖੋ ਵੀਡਿਓ

ਪੰਜਾਬ : ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਕੀਤਾ ਜਾਗਰੂਕ, ਦੇਖੋ ਵੀਡਿਓ

ਰਾਜਪੁਰਾ : ਪਿੰਡ ਰਾਜਪੁਰਾ ਵਿਖੇ ਸ਼ਾਹਪੁਰ ਕੰਡੀ ਪੁਲਿਸ ਵੱਲੋਂ ਨਸ਼ੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਦੱਸ ਦਈਏ ਕਿ ਸ਼ਾਹਪੁਰ ਕੰਡੀ ਪੁਲਿਸ ਵੱਲੋਂ ਥਾਣਾ ਮੁਖੀ ਸੁਰਿੰਦਰ ਪਾਲ ਸਿੰਘ ਵੱਲੋ ਮਾਧੋਪੁਰ ਰੋਡ ਦੇ ਨਾਲ ਲੱਗਦੇ ਪਿੰਡ ਰਾਜਪੁਰ ਵਿਖੇ ਸਰਪੰਚ ਚੇਤਨ ਠਾਕੁਰ ਦੀ ਦੇਖਰੇਖ ਵਿੱਚ ਨਸ਼ੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਹਰ ਕਮਲਪ੍ਰੀਤ ਸਿੰਘ ਖੱਖ ਅਤੇ ਡੀਐਸਪੀ ਰਜਿੰਦਰ ਮਨਹਾਸ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡਾਂ ਅਤੇ ਕਸਬਿਆਂ ਦੇ ਵਿੱਚ ਜਾ ਕੇ ਸੈਮੀਨਾਰ ਕੀਤੇ ਜਾ ਰਹੇ ਹਨ। ਜਿਨਾਂ ਵਿੱਚ ਲੋਕਾਂ ਨੂੰ ਨਸ਼ੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ ।

ਇਸ ਮੌਕੇ ਉਨਾਂ ਨੇ ਆਮ ਜਨਤਾ ਨੂੰ ਕਿਹਾ ਕਿ ਅਗਰ ਤੁਹਾਡੇ ਨਜ਼ਦੀਕ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸਦੀ ਖਬਰ ਤੁਰੰਤ ਪੁਲਿਸ ਸਟੇਸ਼ਨ ਦਿੱਤੀ ਜਾਵੇ। ਤਾਂ ਕਿ ਆਉਣ ਵਾਲੀ ਪੀੜੀ ਨੂੰ ਨਸ਼ੇ ਦੀ ਦਲ ਦਲ ਤੋਂ ਬਚਾਇਆ ਜਾ ਸਕੇ । ਇਸ ਮੌਕੇ ਉਹਨਾਂ ਕਿਹਾ ਕਿ ਖਬਰ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ । ਇਸ ਮੌਕੇ ਪਿੰਡ ਰਾਜਪੁਰਾ ਦੇ ਸਰਪੰਚ ਚੇਤਨ ਠਾਕੁਰ ਨੇ ਵੀ ਆਪਣੇ ਨਾਲ ਲੱਗਦੇ ਸਾਰੇ ਇਲਾਕਾ ਨਿਵਾਸੀਆਂ ਅਤੇ ਮੌਤਵਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਪਿੰਡ ਦੇ ਵਿੱਚ ਇਸ ਤਰ੍ਹਾਂ ਦੇ ਕੰਮ ਨਾ ਹੋਣ ਦੇਣ ਅਤੇ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ।