ਪੰਜਾਬ : ਪੁਲਿਸ ਨੇ ਸਰਚ ਅਭਿਆਨ ਦੌਰਾਨ 2 ਕਿਲੋ ਹੈਰੋਇਨ ਕੀਤੀ ਬਰਾਮਦ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਸਰਚ ਅਭਿਆਨ ਦੌਰਾਨ 2 ਕਿਲੋ ਹੈਰੋਇਨ ਕੀਤੀ ਬਰਾਮਦ, ਦੇਖੋ ਵੀਡਿਓ

ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜ਼ਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ 'ਚੋਂ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਡੀਐੱਸਪੀ ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਬਿਕਰਮ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ, ਗੌਰਵ ਯਾਦਵ ਅਤੇ ਐੱਸਐੱਸਪੀ ਬਟਾਲਾ ਅਸ਼ਵਿਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਰੂਵਾਲ 'ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਸਬੰਧੀ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਕੀਤਾ ਸੀ।

ਉਨ੍ਹਾਂ ਕਿਹਾ ਕਿ ਉਕਤ ਹੈਰੋਇਨ ਤੋਂ ਇਲਾਵਾ 2 ਕਿਲੋ ਹੈਰੋਇਨ, ਜੋ ਕਿ ਉਸ ਸਮੇਂ ਬਰਾਮਦ ਨਹੀਂ ਸੀ ਹੋਈ, ਉਸ ਸਬੰਧੀ ਪੁਲਸ ਵਲੋਂ ਇਲਾਕੇ ਭਰ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਅੱਜ ਪਿੰਡ ਹਰੂਵਾਲ `ਚ ਝੋਨੇ ਦੀ ਫਸਲ ਦੀ ਕੱਟਾਈ ਹੋਣ ਤੋਂ ਬਾਅਦ ਪੁਲਿਸ ਵਲੋਂ ਇਕ ਵਾਰ ਫਿਰ ਤੋਂ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ ਤਾਂ ਪੁਲਿਸ ਨੂੰ ਇਕ ਖੇਤ 'ਚੋਂ ਇਕ ਲਿਫਾਫਾ ਬਰਾਮਦ ਹੋਇਆ। ਜਿਸ 'ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਸ ਨੇ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਮੁਕੱਦਮਾ ਨੰ. 134 ਐੱਨਡੀਪੀਐੱਸ ਐਕਟ ਤਹਿਤ ਦਰਜ ਕਰ ਦਿੱਤਾ ਹੈ।