ਪੰਜਾਬ: ਪੁਲਿਸ ਨੇ ਨਸ਼ਾ ਤਸਕਰਾਂ ਦੀ 1 ਕਰੋੜ 61 ਲੱਖ ਦੀ ਜਾਇਦਾਦ ਕੀਤੀ ਜ਼ਬਤ, ਦੇਖੋ ਵੀਡਿਓ

ਪੰਜਾਬ:  ਪੁਲਿਸ ਨੇ ਨਸ਼ਾ ਤਸਕਰਾਂ ਦੀ 1 ਕਰੋੜ 61 ਲੱਖ ਦੀ ਜਾਇਦਾਦ ਕੀਤੀ ਜ਼ਬਤ, ਦੇਖੋ ਵੀਡਿਓ

ਬਟਾਲਾ : ਪੁਲਿਸ ਵਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਉਤੇ ਨਕੇਲ ਕਸਦੇ ਹੋਏ ਵਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਦਿੰਦੇ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਪੰਜਾਬ ਪੁਲਿਸ ਮਹਾਨ ਨਿਰਦੇਸ਼ਕ ਦੇ ਨਿਰਦੇਸ਼ਾਂ ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਸੀਜ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਨਸ਼ਾ ਤਸਕਰਾਂ ਦੀ ਨਸ਼ਾ ਵੇਚ ਕੇ ਬਣਾਈ ਗਈ ਸਾਰੀ ਜਾਇਦਾਦ, ਜਮੀਨ ਅਤੇ ਗੱਡੀਆਂ ਨੂੰ ਜਬਤ ਕੀਤਾ ਜਾ ਰਿਹਾ ਹੈ।

ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਜਿਲੇ ਅਧੀਨ ਪੈਂਦੇ ਵੱਖ ਵੱਖ ਪੁਲਿਸ ਥਾਣਿਆ ਵਿੱਚ ਨਸ਼ੇ ਦੇ ਵੱਖ ਵੱਖ 6 ਕੇਸਾਂ ਨੂੰ ਲੈਕੇ ਨਸ਼ਾ ਤਸਕਰਾਂ ਦੀ 1 ਕਰੋੜ 61 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਓਹਨਾਂ ਕਿਹਾ ਅੱਗੇ ਵੀ ਇਵੇਂ ਦੀ ਕਾਰਵਾਈ ਨਸ਼ਾ ਤਸਕਰਾਂ ਖ਼ਿਲਾਫ਼ ਜਾਰੀ ਰਹੇਗੀ।