ਪੰਜਾਬ : Shri Guru Nanak Dev Ji ਦੇ ਪ੍ਰਕਾਸ ਪੁਰਬ ਮੋਕੇ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ, ਦੇਖੋ ਵੀਡਿਓ

ਪੰਜਾਬ : Shri Guru Nanak Dev Ji ਦੇ ਪ੍ਰਕਾਸ ਪੁਰਬ ਮੋਕੇ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ, ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ : ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 554ਵਾਂ ਪ੍ਰਕਾਸ਼ ਪੁਰਬ ਹੈ ਤੇ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਉੱਥੇ ਹੀ ਧਾਰਮਿਕ ਤੇ ਇਤਿਹਾਸਕ ਧਰਤੀ ਤੇ ਸ਼ਸੋਬਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,  ਸ੍ਰੀ ਅਨੰਦਪੁਰ ਸਾਹਿਬ ਜਿਥੇ ਦੇਸਾ ਵੇਦੇਸ਼ਾ ਤੋ ਸੰਗਤਾਂ ਨਤਮਤਕ ਹੌਣ ਲਈ ਲਗਾਤਾਰ ਆਉਦੀਆਂ ਹਨ।

ਸਿੱਖ ਧਰਮ ਦੇ ਮੋਢੀ ਪਹਿਲੀ ਪਾਤਸਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੇ ਸਬੰਧ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਰਸੋਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਅੱਜ ਸੰਪੂਰਨਤਾ ਦੇ ਭੋਗ ਪਾਏ ਗਏ। ਸਵੇਰ ਤੋਂ ਹੀ ਸੰਗਤਾਂ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਵਿਦੇਸ਼ੀ ਫੁੱਲਾਂ ਤੇ ਰੰਗ  ਬਰੰਗੀਆ ਚੁਨੀਆ ਨਾਲ ਸਜਾਵਟ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਪ੍ਰਕਾਰ ਦੇ ਇੰਤਜ਼ਾਮ ਕੀਤੇ ਗਏ ਸਨ।