ਪੰਜਾਬ : BJP ਵੱਲੋਂ ਨਗਰ ਨਿਗਮ ਦੇ ਖਿਲਾਫ ਕੀਤਾ ਗਿਆ ਧਰਨਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : BJP ਵੱਲੋਂ ਨਗਰ ਨਿਗਮ ਦੇ ਖਿਲਾਫ ਕੀਤਾ ਗਿਆ ਧਰਨਾ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : ਗੰਦਗੀ ਅਤੇ ਫੈਲ ਰਹੀਆਂ ਬਿਮਾਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੀ ਆਵਾਜ਼ ਬੁਲੰਦ ਕਰਦੇ ਹੋਏ, ਨਗਰ ਨਿਗਮ ਦਫਤਰ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਨੇਤਾ ਗੁਰ ਪ੍ਰਤਾਪ ਸਿੰਘ ਟਿੱਕਾ ਅਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਵਿੰਦਰ ਸੰਧੂ ਨੇ ਦੱਸਿਆ ਕਿ ਸ਼ਹਿਰ ਦੇ ਵਿੱਚ ਗਲੀਆਂ ਦੇ ਵਿੱਚ ਜਗ੍ਹਾ ਜਗ੍ਹਾ ਤੇ ਪਾਣੀ ਖੜਾ ਹੈ ਅਤੇ ਘਰਾਂ ਦੇ ਵਿੱਚ ਵੀ ਟੂਟੀਆਂ ਰਾਹੀਂ ਗੰਦਾ ਪਾਣੀ ਆ ਰਿਹਾ ਹੈ। ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਮਿਊਨਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ ਜਾ ਰਹੀਆਂ। ਅਫਸਰ ਸ਼ਾਹੀ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ।

ਜਿਸ ਕਰਕੇ ਉਹਨਾਂ ਵੱਲੋਂ ਭਾਜਪਾ ਦੇ ਕਾਰਿਆਕਰਤਾਵਾਂ ਦੇ ਨਾਲ ਨਗਰ ਨਿਗਮ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਕਿ ਸ਼ਹਿਰ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਹਲਕਾ ਸੈਂਟਰਲ ਤੋਂ ਇੰਚਾਰਜ ਡਾਕਟਰ ਰਾਮ ਚਾਵਲਾ ਨੇ ਦੱਸਿਆ ਕਿ ਚਿਕਨ ਗੁਣੀਆਂ ਅਤੇ ਡੇਂਗੂ ਬਿਮਾਰੀ ਸਭ ਤੋਂ ਜ਼ਿਆਦਾ ਅੰਮ੍ਰਿਤਸਰ ਵਿੱਚ ਫੈਲ ਰਹੀ ਹੈ।

ਜਿਸ ਦਾ ਮੁੱਖ ਕਾਰਨ ਹੈ ਕਿ ਨਗਰ ਨਿਗਮ ਵੱਲੋਂ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ ਅਤੇ ਉਹਨਾਂ ਵੱਲੋਂ ਇਸੇ ਲਈ ਹੀ ਨਗਰ ਨਿਗਮ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਅੱਗੇ ਬੋਲਦੇ ਹੋਏ ਡਾਕਟਰ ਰਾਮ ਚਾਵਲਾ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁੱਲਾ ਚੈਲੰਜ ਦੇਣ ਦੀ ਗੱਲ ਕੀਤੀ ਗਈ ਹੈ, ਉਹ ਹੋ ਸਕਦਾ ਹੈ ਕਿ ਭਗਵੰਤ ਮਾਨ ਖਾਦੀ ਪੀਤੀ ਵਿੱਚ ਗੱਲ ਕਰ ਗਏ ਹੋਣ। ਉਹਨਾਂ ਕਿਹਾ ਕਿ ਸਾਨੂੰ ਇੰਜ ਲੱਗਦਾ ਹੈ ਕਿ ਭਗਵੰਤ ਮਾਨ ਆਪਣੀ ਇਸ ਗੱਲ ਤੇ ਜਲਦ ਹੀ ਯੂ ਟਰਨ ਮਾਰਨਗੇ।