ਪੰਜਾਬ : ਪੰਜਾਬੀ ਗਾਇਕ ਹਰਸਿਮਰਨ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਦੇਖੋ ਵੀਡਿਓ

ਪੰਜਾਬ : ਪੰਜਾਬੀ ਗਾਇਕ ਹਰਸਿਮਰਨ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਦੇਖੋ ਵੀਡਿਓ

ਅੰਮ੍ਰਿਤਸਰ :  ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਹਰ ਇੱਕ ਸ਼ਰਧਾਲੂ ਆਪਣੀ ਆਸਥਾ ਲੈ ਕੇ ਮੱਥਾ ਟੇਕਣ ਪਹੁੰਚਦਾ ਹੈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ। ਰੋਜ਼ਾਨਾ ਹੀ ਬੋਲੀਵੁੱਡ ਹੋਲੀਵੁੱਡ ਤੇ ਪੋਲੀਵੁੱਡ ਅਦਾਕਾਰ ਅਤੇ ਰਾਜਨੀਤਿਕ ਲੀਡਰ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੇ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਇਸੇ ਦੇ ਚਲਦੇ ਹੀ ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਹਰ ਸਿਮਰਨ ਸਿੰਘ ਵੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦੇ ਚਰਨਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰ ਸਿਮਰਨ ਸਿੰਘ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਜਿਸ ਦੇ ਕਿ 25 ਅਕਤੂਬਰ ਨੂੰ ਭੋਗ ਵੀ ਪਾਏ ਜਾਣਗੇ। ਜਿਸ ਦੇ ਲਈ ਵੀ ਅੱਜ ਉਹ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਜਲਦ ਹੀ ਕੁਝ ਮਹੀਨਿਆਂ ਤੱਕ ਉਹਨਾਂ ਦੀ ਇੱਕ ਫਿਲਮ ਮਿਸਟਰ ਸ਼ੁਦਾਈ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦੀ ਕਾਮਯਾਬੀ ਦੇ ਲਈ ਵੀ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ।