ਅੰਮ੍ਰਿਤਸਰ : ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਡੀ.ਸੀ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਡੀਸੀ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਖੋ ਵੱਖਰੇ ਮੰਗ ਪੱਤਰ ਭੇਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਪੰਜਾਬ ਹਰਿਅਣਾ ਤੇ ਹਿਮਾਚਲ ਸੂਬਿਆਂ ਨੂੰ 50 ਹਜ਼ਾਰ ਕਰੋੜ ਦਾ ਸਪੈਸ਼ਲ ਪੈਕੇਜ ਹੜ ਪੀੜਤ ਏਰੀਆ ਨੂੰ ਜਾਰੀ ਕਰੇ।
ਜਿਸ ਵਿਚ 10 ਲੱਖ ਰੁਪਏ ਮਿ੍ਤਕ ਦੇ ਪਰਿਵਾਰਾਂ, 5 ਲੱਖ ਰੁਪਏ ਡਿੱਗੇ ਘਰ, 1.5 ਲੱਖ ਰੁਪਏ ਮਰੇ ਹੋਏ ਜਾਨਵਰ, 1 ਲੱਖ ਪ੍ਰਤੀ ਏਕੜ ਫ਼ਸਲ ਅਤੇ ਕਿਸਾਨਾਂ ਦੇ ਖੇਤਾਂ ਵਿਚ ਭਰੀ ਰੇਤ ਦੀ ਖੁਦਾਈ ਦਾ ਪ੍ਰਬੰਧ ਕਰੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹਜੇ ਤੱਕ ਗਿਰਦੋਰੀਆ ਪੂਰੀਆਂ ਨਹੀਂ ਕੀਤੀਆਂ ਗਈਆਂ। ਸਿਰਫ 6800 ਰੁਪਈਆ ਮੁਆਵਜ਼ਾ ਦੇ ਕੇ ਫੋਟੋਆਂ ਹੀ ਖਿਚਵਾਈਆਂ ਗਈਆਂ । ਓਹਨਾ ਕਿਹਾ ਕੇਂਦਰ ਸਰਕਾਰ ਨੇ 200 ਕਰੋੜ ਰੁਪਏ ਮੁਆਵਜ਼ਾ ਦੇ ਕੇ ਹੀ ਆਪਣਾ ਪੱਲਾ ਝਾੜ ਦਿੱਤਾ ਹੈ।
ਉਹਨਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਨੂੰ ₹10,000 ਕਰੋੜ ਦਾ ਗਰਾਂਟ ਦੇਵੇ ਤਾਂ ਜੋ ਕਿ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਸਕੇ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਤੋਂ ਮੰਗ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਜੋ ਕਿਸਾਨਾਂ ਦੀਆਂ ਜਾਇਜ ਮੰਗਾਂ ਹੈ ਅਤੇ ਜੋ ਪ੍ਰਸ਼ਾਸ਼ਨ ਦੇ ਪੱਧਰ ਦੀਆਂ ਮੰਗੀਆਂ ਜਾਣ ਗਿਆ। ਜੋ ਸਰਕਾਰ ਪੱਧਰ ਦੀਆਂ ਮੰਗਾਂ ਹੋਣਗੀਆਂ ਉਸ ਬਾਰੇ ਲਿਖ ਕੇ ਅੱਗੇ ਭੇਜ ਦਿੱਤਾ ਜਾਵੇਗਾ।