ਪੰਜਾਬ : ਦਰਸਨ ਕਰੋ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ , ਦੇਖੋ ਵੀਡਿਓ

ਪੰਜਾਬ : ਦਰਸਨ ਕਰੋ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ , ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਇਆ। ਇਸ ਸਥਾਨ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 3 ਛੋਟੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਹੋਇਆ। ਜਦ ਕਿ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਪੌਂਟਾ ਸਾਹਿਬ ਵਿਖੇ ਹੋਇਆ। ਜ਼ਿਕਰਯੋਗ ਹੈ ਕਿ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਘਰ ਅਤੇ ਤਪ ਸਥਾਨ ਵੀ ਗੁਰਦੁਆਰਾ ਭੋਰਾ ਸਾਹਿਬ ਵਿੱਚ ਸਥਿਤ ਹੈ।

ਗੁਰਦੁਆਰਾ ਭੋਰਾ ਸਾਹਿਬ ਵਿਖੇ ਗੁਰਦੁਆਰਾ ਥੜਾ ਸਾਹਿਬ ਵੀ ਸਥਿਤ ਹੈ। ਜਿੱਥੇ ਗੁਰੂ ਤੇਗ ਬਹਾਦਰ ਜੀ ਸੰਗਤਾਂ ਦੇ ਨਾਲ ਦੀਵਾਨ ਲਗਾਇਆ ਕਰਦੇ ਸਨ। ਬਾਬਾ ਫਤਿਹ ਸਿੰਘ ਜੀ ਦਾ ਜਨਮ 1699 ਇ ਨੁੰ ਸਮੰਤ1756 ਨੁੰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗ੍ਰਹਿ ਵਿਖੇ ਹੋਇਆ ਗੁਰਦੁਆਰਾ ਗੁਰੁ ਕੇ ਮਹਿਲ (ਗੁ: ਭੋਰਾ ਸਾਹਿਬ) ਵਿਖੇ ਗੁਰਦੁਆਰਾ ਥੱੜਾ ਸਾਹਿਬ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਸੱਚ ਖੰਡ ਸਾਹਿਬ ਸਥਿਤ ਹੈ।