ਪੰਜਾਬ : ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ 'ਤੇ ਚੁੱਕੇ ਸਵਾਲ, ਦੇਖੋ ਵੀਡਿਓ

ਪੰਜਾਬ :  ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ 'ਤੇ ਚੁੱਕੇ ਸਵਾਲ, ਦੇਖੋ ਵੀਡਿਓ

ਰੋਪੜ : ਹਾਲ ਹੀ ਵਿੱਚ ਰੋਪੜ ਵਿੱਚ ਇੱਕ ਅਸਿਸਟੈਂਟ ਪ੍ਰੋਫੈਸਰ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੁਲਿਸ ਅਤੇ ਇਸਦੇ ਨਾਲ ਇਲਾਕਾ ਮੈਜਿਸਟ੍ਰੇਟ ਉੱਤੇ ਵੀ ਕਾਨੂੰਨੀ ਕਾਰਵਾਈ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਵਿੱਚ ਜਾਂਚ ਕਰਵਾਈ ਜਾਵੇ ਜਾਂ ਕੇਸ ਸੀਬੀਆਈ ਨੂੰ ਸੌਂਪਿਆ ਜਾਵੇ। ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਵਾਲ ਕੀਤਾ ਕਿ ਪੁਲੀਸ ਵੱਲੋਂ ਧਾਰਾ 306 ਤਹਿਤ ਦਰਜ ਕੀਤੇ ਕੇਸ ਦਾ ਆਧਾਰ ਹੀ ਗਲਤ ਹੈ। ਜਦੋਂ ਕਿ ਔਰਤ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ।

ਕਾਨੂੰਨ ਦਾ ਕਹਿਣਾ ਹੈ ਕਿ ਲਾਸ਼ ਬਰਾਮਦ ਹੋਣ ਤੱਕ ਉਸ ਨੂੰ ਮ੍ਰਿਤਕ ਐਲਾਨ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ, ਇਲਾਕਾ ਮੈਜਿਸਟਰੇਟ ਨੇ ਵੀ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਦਿੰਦਿਆਂ ਕੇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਚਾਉਣ ਲਈ ਪੁਲੀਸ ਵੱਲੋਂ ਸਿਆਸੀ ਦਬਾਅ ਹੇਠ ਇਹ ਸਭ ਕੀਤਾ ਜਾ ਰਿਹਾ ਹੈ। ਜਿਸ ਤਹਿਤ ਪੀੜਤਾ ਦੇ ਭਰਾ ਦੇ ਜਬਰੀ ਬਿਆਨ ਲਏ ਗਏ। ਇਸੇ ਤਰ੍ਹਾਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਪ੍ਰਭਾਵ ਪਾ ਰਹੀ ਹੈ। ਇਸ ਤਹਿਤ ਵੋਟਾਂ ਪਾਉਣ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ ਹੈ ਅਤੇ ਇਸ ਵਿੱਚ ਕਈ ਕਮੀਆਂ ਵੀ ਹਨ।