ਪੰਜਾਬ : ਸੁਪਰੀਮ ਕੋਰਟ ਦੇ ਜੱਜ ਤੇ ਹਾਈ ਕੋਰਟ ਦੇ ਜੱਜਾਂ ਦੇ ਪੈਨਲ ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ, ਦੇਖੋ ਵੀਡਿਓ

ਪੰਜਾਬ  : ਸੁਪਰੀਮ ਕੋਰਟ ਦੇ ਜੱਜ ਤੇ ਹਾਈ ਕੋਰਟ ਦੇ ਜੱਜਾਂ ਦੇ ਪੈਨਲ ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ, ਦੇਖੋ ਵੀਡਿਓ

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦਿਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉੱਥੇ ਹੀ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜੱਜ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਅਰੁਣ ਪਾਲੀ, ਜੱਜ ਸੰਤੋਸ਼ ਸਨੇਹੀ ਮਾਣ ਅਤੇ ਜੱਜ ਅਮਨ ਚੌਧਰੀ ਅਤੇ ਜਸਟਿਸ ਹਰਪ੍ਰੀਤ ਕੌਰ ਜੱਜ ਅਤੇ ਇਹਨਾਂ ਦੇ ਨਾਲ ਜਸਟਿਸ ਹਰਸਿਮਰਨ ਸਿੰਘ ਸੇਠੀ ਜੱਜ ਪੰਜਾਬ-ਹਰਿਆਣਾ ਹਾਈਕੋਰਟ ਮੌਜੂਦ ਰਹੇ।

ਇਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਵਾਹਿਗੁਰੂ ਦੇ ਚਰਨਾਂ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਗਿਆ। ਜਿਸ ਤੋਂ ਬਾਅਦ ਮਾਨਯੋਗ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕ੍ਰਿਸ਼ਨ ਕੋਲ ਅਤੇ ਬਾਕੀ ਜੱਜ ਸਾਹਿਬਾਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਕੀ ਐਸਜੀਪੀਸੀ ਮੈਂਬਰਾਂ ਵੱਲੋਂ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਾ ਚਿੰਨ ਦੇ ਕਿ ਸਨਮਾਨਿਤ ਵੀ ਕੀਤਾ ਗਿਆ।