ਪੰਜਾਬ : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਦੇਖੋ ਵੀਡਿਓ

ਪੰਜਾਬ : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਦੇਖੋ ਵੀਡਿਓ

ਅੰਮ੍ਰਿਤਸਰ :  ਸਿੱਖ ਧਰਮ ਦੇ ਚੌਥੇ ਗੁਰੂ ਗੁਰੂ ਸ੍ਰੀ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਸੰਗਤਾਂ ਸਵੇਰ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਸਾਂਸਦ ਗੁਰਜੀਤ ਔਜਲਾ ਤੇ ਸ਼ਰਧਾਲੂਆ ਨੇ ਕਿਹਾ ਕਿ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਹਾਰਾਜ ਗੁਰੂ ਰਾਮਦਾਸ ਜੀ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਸੀ, ਲਾਹੌਰ ਦੇ ਚੂਨਾ ਮੰਡੀ ਦੇ ਵਿੱਚ ਆ ਕੇ ਅਵਤਾਰ ਧਾਰਿਆ ਅੱਜ ਤੋਂ 487 ਸਾਲ ਪਹਿਲੇ ਸਨ 1534 ਸਨ ਵਿੱਚ ਆਪ ਜੀ ਦਾ ਜੀਵਨ ਨਿਰੰਤਰ ਸੰਘਰਸ਼ ਵਿਚ ਬੀਤਿਆ। ਮਾਂ ਬਾਪ ਦਾ ਸਾਇਆ ਬਚਪਨ ਚ ਸਿਰ ਤੋਂ ਉਠ ਗਿਆ।

ਆਪ ਜੀ ਨੇ ਆਪਣੇ ਪਵਿੱਤਰ ਭਾਵਨਾ ਦੇ ਨਾਲ ਉੱਤਮ ਪਰਮਪਦ ਚੌਥੇ ਗੁਰੂ ਉਤਮ ਪਰੰਪਰਕ ਚੌਥੇ ਗੁਰੂ ਦੀ ਪਦਵੀ ਧਾਰਨ ਕੀਤੀ ਅਤੇ ਨਗਰ ਵਸਾਏ। ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ। ਜਿਹੜਾ ਅੱਜ ਤੱਕ ਫਲੀਭੂਤ ਹੋ ਰਿਹਾ ਹੈ, ਵਧ ਫੁੱਲ ਰਿਹਾ ਹੈ। ਇਥੇ ਲੱਖਾਂ ਕਰੋੜਾਂ ਲੋਕ ਇੱਥੇ ਦਰਸ਼ਨਾਂ ਨੂੰ ਆਉਂਦੇ ਹਨ। ਆਪ ਨੇ ਬਾਬਾ ਬੁੱਢਾ ਜੀ ਨਾਲ ਸਨ 1570 ਵਿੱਚ ਨਗਰ ਦੀ ਨੀਂਹ ਰੱਖੀ, ਨਵਾਂ ਧਰਮ ਪ੍ਰਚਾਰ ਕੇਂਦਰ ਤੇ ਸ਼ਹਿਰ ਸਥਾਪਿਤ ਕਰਨ ਲਈ ਉਤਪੰਨ ਹੋਈ ਪਾਣੀ ਦੀ ਲੋੜ ਨੂੰ ਮੁੱਖ ਰੱਖ ਕੇ ਪਹਿਲਾਂ ਸੰਤੋਖਸਰ ਸਰੋਵਰ ਦੀ ਖੁਦਾਈ ਆਰੰਭੀ ਤੇ ਹੋਰ ਸਰੋਵਰ ਵੀ ਸਥਾਪਤ ਕੀਤੇ ਗਏ। ਗੁਰੂ ਰਾਮਦਾਸ ਜੀ ਨੇ ਗੁਰੂ ਬਣਨ ਪਿੱਛੋਂ ਮਾਝੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਜ਼ੋਰ ਦਿੱਤਾ। ਬਾਈ ਮੰਜਿਆਂ ਤੋਂ ਇਲਾਵਾ ਮਿਸ਼ਨ ਮਸੰਦ ਪ੍ਰਥਾ ਕਾਇਮ ਕੀਤੀ।

ਉੱਚੇ ਸੁੱਚੇ ਗੁਰਸਿੱਖ ਆਪਣੀ ਕਿਰਤ ਕਾਰ ਕਰਦੇ ਮਸੰਦਾਂ ਦੀ ਸੇਵਾ ਨਿਭਾਉਣ ਲੱਗੀ ਕਾਰ ਭੇਟ ਪਹੁੰਚਣ ਤੇ ਸਿੱਖੀ ਦਾ ਪ੍ਰਚਾਰ ਕਰਨਾ, ਮਸੰਦਾਂ ਦਾ ਕੰਮ ਸੀ। ਗੁਰੂ ਕੇ ਚੱਕ ਵਿਖੇ ਆਪਣੇ ਵੱਸੋਂ ਕਰਾਉਣੀ ਆਰੰਭੀ, ਇਸ ਲਈ ਆਪ ਨੂੰ ਥਾਂ-ਥਾਂ ਤੇ ਵੱਖ-ਵੱਖ ਕੰਮ ਕੀਤਿਆਂ ਵੱਲੋਂ ਬੰਦੇ ਮੰਗਵਾ ਕੇ ਇੱਥੇ ਵਸਾਏ । ਇਸ ਪਾਵਨ ਦਿਹਾੜੇ ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਨੂੰ ਸੰਗਤਾਂ ਵੱਲੋਂ ਦੀ ਆਤਿਸ਼ਬਾਜ਼ੀ ਵੀ ਕੀਤੀ ਜਾਏਗੀ। ਉੱਥੇ ਹੀ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਗੁਰੂ ਘਰ ਮੱਥਾ ਟੇਕਣ ਦਾ ਸਾਨੂੰ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਦਾ ਹੈ ਜੋ ਵੀ ਗੁਰੂ ਘਰੋਂ ਸੱਚੇ ਮਨ ਨਾਲ ਮੰਗੋ ਉਹ ਜਰੂਰ ਮਿਲਦਾ ਹੈ।