ਪੰਜਾਬ : ਰਾਣਾ ਸੂਗਰ ਮਿਲ ਵੱਲੋਂ ਡੰਪ ਕੀਤੀ ਪਰਾਲੀ ਨੂੰ ਲੱਗੀ ਅੱਗ, ਦੇਖੋ ਵੀਡਿਓ

ਪੰਜਾਬ :  ਰਾਣਾ ਸੂਗਰ ਮਿਲ ਵੱਲੋਂ ਡੰਪ ਕੀਤੀ ਪਰਾਲੀ ਨੂੰ ਲੱਗੀ ਅੱਗ, ਦੇਖੋ ਵੀਡਿਓ

ਗੁਰਦਾਸਪੁਰ : ਰਾਣਾ ਸੂਗਰ ਮਿਲ ਵੱਲੋਂ ਡੰਪ ਕੀਤੀ ਪਰਾਲੀ ਨੂੰ ਅੱਗ ਲੱਗਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਸ਼੍ਰੀ ਹਰਗੋਬਿੰਦਪੁਰ ਦੇ ਡੀਐਸਪੀ ਸ੍ਰੀ ਰਜੇਸ਼ ਕੱਕੜ ਜੀ ਸਮੇਤ ਪੁਲਿਸ ਪਾਰਟੀ ਮੌਕੇ ਦੇ ਪਹੁੰਚੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਪੂਰੀ ਚੌਕਸੀ ਵਰਤੀ ਗਈ। ਜਾਣਕਾਰੀ ਅਨੁਸਾਰ ਰਾਣਾ ਸੂਗਰ ਮਿਲ ਬੁੱਟਰ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਲਾਈਟਾਂ ਵਾਲਾ ਚੌਂਕ ਸ੍ਰੀ ਹਰਗੋਬਿੰਦਪੁਰ ਵਿੱਚ ਪਰਾਲੀ ਨੂੰ ਡੰਪ ਕੀਤਾ ਗਿਆ ਸੀ। ਇੱਥੇ ਜ਼ਿਕਰ ਯੋਗ ਹੈ ਕਿ ਮਿੱਲ ਵੱਲੋਂ ਪਰਾਲੀ ਨੂੰ ਸ੍ਰੀ ਹਰਗੋਬਿੰਦਪੁਰ ਗੁਰਦਾਸਪੁਰ ਰੋਡ ਅਤੇ ਟਾਂਡਾ ਹੁਸ਼ਿਆਰਪੁਰ ਹਾਈਵੇ ਦੇ ਬਿਲਕੁਲ ਕਿਨਾਰੇ ਤੇ ਡੰਪ ਕੀਤਾ ਗਿਆ ਹੈ। ਜਿਸ ਨੂੰ ਦੁਪਹਿਰ ਤਕਰੀਬਨ ਇੱਕ ਵਜੇ ਅੱਗ ਲੱਗ ਗਈ।

ਜਿਸ ਦੇ ਚਲਦਿਆਂ ਬੁਟਰ ਮਿਲਦੇ ਚੌਂਕੀਦਾਰਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਗ ਇਨੀ ਭਿਆਨਕ ਮੱਚ ਗਈ ਸੀ, ਜਿਸ ਕਾਰਨ ਗੁਰਦਾਸਪੁਰ ਬਟਾਲਾ ਅੰਮ੍ਰਿਤਸਰ ਸਾਹਿਬ ਦਸੂਆ ਗੁਰੂ ਕਾ ਜੰਡਿਆਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਅੱਗ ਨੂੰ ਬੁਝਾਉਣ ਲਈ ਨਜਦੀਕੀ ਪਿੰਡ ਦੇ ਲੋਕਾਂ ਵੱਲੋਂ ਵੀ ਮਦਦ ਕੀਤੀ ਗਈ। ਅੱਗ ਲੱਗਣ ਦਾ ਕਾਰਨ ਅਤੇ ਹੋਏ ਨੁਕਸਾਨ ਦਾ ਵੇਰਵਾ ਮਿਲ ਦੇ ਅਧਿਕਾਰੀ ਆਰ ਐਨ ਸ਼ਰਮਾ ਜੀ ਐਮ ਐਚ ਆਰ ਕੋਲੋਂ ਪੁੱਛਿਆ ਗਿਆ। ਤਾਂ ਉਹਨਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾਵੇਗੀ। ਜਦ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ਹੋਏ ਨੁਕਸਾਨ ਦਾ ਕੁਝ ਵੀ ਨਹੀਂ ਕਿਹਾ ਜਾ ਸਕਦਾ।