ਪੰਜਾਬ : ਇਸ ਪਿੰਡ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਐਵਾਰਡ, ਦੇਖੋ ਵੀਡੀਓ

ਪੰਜਾਬ : ਇਸ ਪਿੰਡ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਐਵਾਰਡ, ਦੇਖੋ ਵੀਡੀਓ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਸਤਵੰਤ ਕੌਰ ਅਤੇ ਪਿੰਡ ਦੇ ਸਰਪੰਚ ਰਾਜਿੰਦਰ ਕੁਮਾਰ ਨੇ ਦਸਿਆ ਕਿ ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਸੀ। ਇਸ ਪਿੰਡ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ।

ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਤੇ ਇਸ ਪਿੰਡ ਨੇ ਐਵਾਰਡ ਨੂੰ ਜਿੱਤਣ ਵਿੱਚ ਸਫ਼ਲਤਾ ਹਾਸਿਲ ਕੀਤੀ । ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ। ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ।

ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ। ਓਹਨਾ ਦੱਸਿਆ ਕਿ ਸਤਵੰਤ ਕੌਰ ਅਤੇ ਓਹਨਾ ਦੀਆਂ ਪੰਜ ਬੇਟੀਆਂ ਤੇ ਪਿੰਡ ਵਾਸੀਆਂ ਦੀ ਮਹਿਨਤ ਦਾ ਨਤੀਜਾ ਹੈ ਕੇ ਇਸ ਪਿੰਡ ਨੂੰ ਇਸ ਐਵਾਰਡ ਨਾਲ ਨਿਵਾਜਿਆ ਗਿਆ ਓਹਨਾ ਕਿਹਾ ਕਿ ਪੰਜਾਬ ਵਿੱਚ ਜਿਥੇ ਵੀ ਵਿਰਾਸਤੀ ਇਮਾਰਤਾਂ ਜਾਂ ਚੀਜ਼ਾਂ ਹਨ ਉਹਨਾਂ ਨੂੰ ਸੰਭਾਲ ਕੇ ਰੱਖਣ ਦੀ ਜਰੂਰਤ ਹੈ ਤਾਂਕਿ ਅਸੀਂ ਆਪਣੀਆਂ ਪੀੜ੍ਹੀਆਂ ਨੂੰ ਇਹ ਸਭ ਕੁਝ ਦਿਖਾ ਸਕੀਏ।